terça-feira, 12 de maio de 2015

PSALM 119: PUNJAB


Psalm 119
1 ਸ਼ੁਧ ਜੀਵਨ ਜਿਉਣ ਵਾਲੇ ਲੋਕ ਖੁਸ਼ ਹਨ। ਉਹ ਲੋਕ ਯਹੋਵਾਹ ਦੀਆਂ ਸਿਖਿਆਵਾਂ ਉੱਤੇ ਚੱਲਦੇ ਹਨ। 2 ਜਿਹੜੇ ਲੋਕ ਯਹੋਵਾਹ ਦੇ ਕਰਾਰ ਨੂੰ ਮੰਨਦੇ ਹਨ ਉਹ ਖੁਸ਼ ਹਨ। ਉਹ ਸਲਾਹ ਲਈ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ ਪੁਛਦੇ ਹਨ। 3 ਉਹ ਲੋਕ ਬੁਰੇ ਕੰਮ ਨਹੀਂ ਕਰਦੇ, ਉਹ ਯਹੋਵਾਹ ਨੂੰ ਮੰਨਦੇ ਹਨ। 4 ਯਹੋਵਾਹ, ਤੁਸਾਂ ਸਾਨੂੰ ਆਦੇਸ਼ ਦਿੱਤੇ ਸਨ। ਅਤੇ ਤੁਸੀਂ ਸਾਨੂੰ ਉਨ੍ਹਾਂ ਆਦੇਸ਼ਾਂ ਨੂੰ ਪੂਰੀ ਤਰ੍ਹਾਂ ਮੰਨਣ ਲਈ ਆਖਿਆ ਸੀ। 5 ਜੇ ਮੈਂ ਸਦਾ ਤੁਹਾਡੇ ਆਦੇਸ਼ਾਂ ਨੂੰ ਮਂਨਾਗਾ, ਯਹੋਵਾਹ। 6 ਫ਼ੇਰ ਮੈਂ ਕਦੇ ਵੀ ਸ਼ਰਮਸਾਰ ਨਹੀਂ ਹੋਵਾਗਾ। ਜਦੋਂ ਮੈਂ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਾਂਗਾ। 7 ਫ਼ੇਰ ਮੈਂ ਸੱਚ ਮੁੱਚ ਤੁਹਾਡਾ ਮਾਣ ਕਰ ਸਕਾਂਗਾ। ਜਦੋਂ ਮੈਂ ਤੁਹਾਡੀ ਨਿਰਪਖਤਾ ਅਤੇ ਨੇਕੀ ਦਾ ਅਧਿਐਨ ਕਰਾਂਗਾ। 8 ਯਹੋਵਾਹ, ਮੈਂ ਤੁਹਾਡੇ ਆਦੇਸ਼ ਮਂਨਾਗਾ। ਇਸ ਲਈ ਕਿਰਪਾ ਕਰਕੇ ਮੈਨੂੰ ਛੱਡਕੇ ਨਾ ਜਾਵੋ। 9 ਇੱਕ ਨੌਜਵਾਨ ਬੰਦਾ, ਤੁਹਾਡੀਆਂ ਸਿਖਿਆਵਾਂ ਉੱਤੇ ਚੱਲਦਿਆਂ, ਸ਼ੁਧ ਜੀਵਨ ਕਿਵੇਂ ਜਿਉਂ ਸਕਦਾ ਹੈ? 10 ਮੈਂ ਪਰਮੇਸ਼ੁਰ ਦੀ ਸੱਚੇ ਦਿਲੋ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਹੇ ਪਰਮੇਸ਼ੁਰ, ਤੁਹਾਡੇ ਆਦੇਸ਼ਾ ਨੂੰ ਮੰਨਣ ਵਿੱਚ ਮੇਰੀ ਮਦਦ ਕਰੋ। 11 ਮੈਂ ਤੁਹਾਡੀਆਂ ਸਿਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ। ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸਕਾਂ। 12 ਹੇ ਯਹੋਵਾਹ, ਤੂੰ ਧੰਨ ਹੈਂ, ਮੈਨੂੰ ਆਪਣੇ ਨੇਮ ਸਿਖਾ। 13 ਮੈਂ ਤੁਹਾਡੇ ਸਿਆਣੇ ਨਿਰਣਿਆ ਬਾਰੇ ਗੱਲਾਂ ਕਰਾਂਗਾ। 14 ਮੈਨੂੰ ਤੁਹਾਡੇ ਕਰਾਰ ਦਾ ਅਧਿਐਨ ਕਰਨਾ ਸਭ ਕਾਸੇ ਨਾਲੋਂ ਵਧੇਰੇ ਚੰਗਾ ਲੱਗਦਾ ਹੈ। 15 ਮੈਂ ਤੁਹਾਡੇ ਅਸੂਲਾਂ ਬਾਰੇ ਚਰਚਾ ਕਰਦਾ ਹਾਂ। ਮੈਂ ਤੁਹਾਡੀ ਜੀਵਨ ਜਾਂਚ ਉੱਤੇ ਚੱਲਦਾ ਹਾਂ। 16 ਮੈਨੂੰ ਤੁਹਾਡੇ ਨੇਮ ਪਸੰਦ ਹਨ। ਮੈਂ ਤੁਹਾਡੇ ਸ਼ਬਦ ਨਹੀਂ ਭੁੱਲਾਂਗਾ। 17 ਆਪਣੇ ਸੇਵਕ, ਮੇਰੇ ਨਾਲ, ਚੰਗਾ ਰਹਿ। ਤਾਂ ਜੋ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਅਤੇ ਜਿਉਣ ਦੇ ਯੋਗ ਹੋ ਜਾਵਾਂ। 18 ਯਹੋਵਾਹ, ਮੇਰੀਆਂ ਅੱਖਾਂ ਖੋਲ੍ਹ ਦਿਉ। ਮੈਨੂੰ ਤੁਹਾਡੀਆਂ ਸਿਖਿਆਵਾਂ ਅੰਦਰ ਝਾਕਣ ਦਿਉ। ਅਤੇ ਉਨ੍ਹਾਂ ਚਮਤਕਾਰਾਂ ਬਾਰੇ ਪਢ਼ਨ ਦਿਉ ਜੋ ਤੁਸਾਂ ਨੇ ਕੀਤੇ ਸਨ। 19 ਮੈਂ ਇਸ ਧਰਤੀ ਉੱਤੇ ਅਜਨਬੀ ਸਾਂ। ਯਹੋਵਾਹ, ਮੇਰੇ ਕੋਲੋਂ ਆਪਣੀਆਂ ਸਿਖਿਆਵਾਂ ਨਾ ਛੁਡਾਉ। 20 ਮੈਂ ਹਰ ਵੇਲੇ ਤੁਹਾਡੇ ਨਿਰਣਿਆਂ ਦਾ ਅਧਿਐਨ ਕਰਨਾ ਚਾਹੁੰਦਾ ਹਾਂ। 21 ਯਹੋਵਾਹ, ਤੁਸੀਂ ਗੁਮਾਨੀ ਲੋਕਾਂ ਦੀ ਪੜਚੋਲ ਕਰਦੇ ਹੋ ਉਨ੍ਹਾਂ ਨਾਲ ਬੁਰਾ ਹੋਵੇਗਾ। ਉਹ ਤੁਹਾਡੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਹਨ। 22 ਮੈਨੂੰ ਸ਼ਰਮਿੰਦਾ ਅਤੇ ਨਮੋਸ਼ ਨਾ ਹੋਣ ਦੇਵੋ। ਮੈਂ ਤੁਹਾਡੇ ਕਰਾਰ ਨੂੰ ਮੰਨਿਆ ਹੈ। 23 ਆਗੂਆਂ ਨੇ ਵੀ ਮੇਰੇ ਬਾਰੇ ਮੰਦਾ ਬੋਲਿਆ। ਪਰ ਮੈਂ ਤੁਹਾਡਾ ਸੇਵਕ ਹਾਂ, ਯਹੋਵਾਹ। ਅਤੇ ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ। 24 ਤੁਹਾਡਾ ਕਰਾਰ ਮੇਰਾ ਸਭ ਤੋਂ ਚੰਗਾ ਦੋਸਤ ਹੈ। ਇਹ ਮੈਨੂੰ ਨੇਕ ਸਲਾਹ ਦਿੰਦਾ ਹੈ। 25 ਮੈਂ ਛੇਤੀ ਹੀ ਮਰ ਜਾਵਾਂਗਾ। ਯਹੋਵਾਹ, ਮੈਨੂੰ ਆਦੇਸ਼ ਦਿਉ ਅਤੇ ਮੈਨੂੰ ਜਿਉਣ ਦਿਉ। 26 ਮੈਂ ਤੁਹਾਡੇ ਆਪਣੇ ਜੀਵਨ ਬਾਰੇ ਦੱਸਿਆ ਹੈ। ਅਤੇ ਤੁਸਾਂ ਨੇ ਉੱਤਰ ਦਿੱਤਾ ਹੈ। ਹੁਣ, ਮੈਨੂੰ ਆਪਣੇ ਨੇਮ ਸਿਖਾਉ। 27 ਯਹੋਵਾਹ, ਤੁਹਾਡੇ ਨੇਮਾਂ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ। ਮੈਨੂੰ ਤੁਹਾਡੇ ਕੀਤੇ ਚਮਤਕਾਰਾਂ ਦਾ ਮੈਨੂੰ ਅਧਿਐਨ ਕਰਨ ਦਿਉ। 28 ਮੈਂ ਉਦਾਸ ਅਤੇ ਥਕਿਆ ਹੋਇਆ ਹਾਂ, ਆਦੇਸ਼ ਦੇਵੋ ਅਤੇ ਮੈਨੂੰ ਫ਼ੇਰ ਬਲਵਾਨ ਬਣਾ ਦਿਉ। 29 ਯਹੋਵਾਹ, ਮੈਨੂੰ ਝੂਠ ਵਿੱਚ ਨਾ ਜਿਉਣ ਦੇਵੋ। ਆਪਣੀਆਂ ਸਿਖਿਆਵਾ ਨਾਲ ਮੇਰੀ ਰਾਹਨੁਮਾਈ ਕਰੋ। 30 ਯਹੋਵਾਹ, ਮੈਂ ਆਪਣੇ-ਆਪ ਨੂੰ ਤੁਹਾਡੇ ਪ੍ਰਤਿ ਵਫ਼ਾਦਾਰ ਹੋਣ ਲਈ ਚੁਣਿਆ ਹੈ। ਮੈਂ ਤੁਹਾਡੇ ਸਿਆਣੇ ਫ਼ੈਸਲਿਆਂ ਨੂੰ ਧਿਆਨ ਨਾਲ ਪਢ਼ਦਾ ਹਾਂ। 31 ਮੈਂ ਤੁਹਾਡੇ ਕਰਾਰ ਨਾਲ ਜੁੜਦਾ ਹਾਂ, ਯਹੋਵਾਹ। ਮੈਨੂੰ ਨਿਰਾਸ਼ ਨਾ ਕਰੋ। 32 ਮੈਂ ਖੁਸ਼ੀ ਨਾਲ ਤੁਹਾਡੇ ਆਦੇਸ਼ ਮਂਨਾਗਾ। ਯਹੋਵਾਹ, ਤੁਹਾਡੇ ਆਦੇਸ਼ ਮੈਨੂੰ ਪ੍ਰਸੰਨ ਕਰਦੇ ਹਨ। 33 ਯਹੋਵਾਹ, ਮੈਨੂੰ ਆਪਣੇ ਨੇਮਾ ਦੀ ਸਿਖਿਆ ਦੇਵੋ, ਅਤੇ ਮੈਂ ਉਨ੍ਹਾਂ ਉੱਤੇ ਚੱਲਾਂਗਾ। 34 ਸਮਝਣ ਵਿੱਚ ਮੇਰੀ ਮਦਦ ਕਰੋ, ਅਤੇ ਮੈਂ ਤੁਹਾਡੀਆਂ ਸਿਖਿਆਵਾਂ ਮਂਨਾਗਾ। ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਮਂਨਾਗਾ। 35 ਯਹੋਵਾਹ, ਮੇਰੀ ਅਗਵਾਈ ਆਪਣੇ ਆਦੇਸ਼ ਦੇ ਰਾਹ ਉੱਤੇ ਕਰੋ। ਮੈਂ ਸੱਚ ਮੁੱਚ ਉਸ ਜੀਵਨ ਢੰਗ ਨੂੰ ਪਿਆਰ ਕਰਦਾ ਹਾਂ। 36 ਆਪਣੇ ਕਰਾਰ ਬਾਰੇ ਸੋਚਣ ਵਿੱਚ ਮੇਰੀ ਮਦਦ ਕਰੋ ਬਜਾਇ ਇਸਦੇ ਕਿ ਮੈਂ ਅਮੀਰ ਕਿਵੇਂ ਹੋਵਾਂ? 37 ਹੇ ਯਹੋਵਾਹ, ਮੈਨੂੰ ਨਿਰਾਰਥਕ ਗੱਲਾਂ ਵੱਲ ਧਿਆਨ ਦੇਣ ਦਿਉ। ਤੁਹਾਡੇ ਰਾਹ ਵਿੱਚ ਰਹਿਣ ਲਈ ਮੇਰੀ ਮਦਦ ਕਰੋ। 38 ਉਹੀ ਕਰੋ ਜਿਸਦਾ ਵਾਅਦਾ ਤੁਸੀਂ ਆਪਣੇ ਸੇਵਕ ਨਾਲ ਕੀਤਾ ਸੀ ਤਾਂ ਜੋ ਲੋਕ ਤੁਹਾਡਾ ਆਦਰ ਕਰਨ। 39 ਯਹੋਵਾਹ, ਸ਼ਰਮਿਂਦਗੀ ਨੂੰ ਦੂਰ ਕਰ ਦਿਉ ਜਿਸਤੋਂ ਮੈਂ ਡਰਦਾ ਹਾਂ। ਤੁਹਾਡੇ ਸਿਆਣੇ ਨਿਰਣੇ ਸ਼ੁਭ ਹਨ। 40 ਵੇਖੋ, ਮੈਂ ਤੁਹਾਡੇ ਹੁਕਮਾਂ ਦੀ ਇਛਾ ਕਰਦਾ ਹਾਂ, ਮੇਰੇ ਨਾਲ ਚੰਗਾ ਕਰੋ ਅਤੇ ਮੈਨੂੰ ਜਿਉਣ ਦਿਉ। 41 ਯਹੋਵਾਹ, ਮੈਨੂੰ ਆਪਣਾ ਸੱਚਾ ਪਿਆਰ ਦਰਸਾਉ। ਮੈਨੂੰ ਬਚਾਉ ਜਿਵੇਂ ਕਿ ਤੁਸੀਂ ਵਾਅਦਾ ਕੀਤਾ ਸੀ। 42 ਫ਼ੇਰ ਮੇਰੇ ਕੋਲ ਜਵਾਬ ਹੋਵੇਗਾ। ਉਨ੍ਹਾਂ ਲੋਕਾਂ ਲਈ ਜੋ ਮੈਨੂੰ ਬੇਇੱਜ਼ਤ ਕਰਦੇ ਹਨ। ਮੈਨੂੰ ਸੱਚ ਮੁੱਚ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਹੈ ਜੋ ਤੁਸੀਂ ਆਖਦੇ ਹੋ, ਯਹੋਵਾਹ। 43 ਮੈਨੂੰ ਹਮੇਸ਼ਾ ਤੁਹਾਡੀਆਂ ਸੱਚੀਆਂ ਸਿਖਿਆਵਾਂ ਬਾਰੇ ਬੋਲਣ ਦਿਉ। ਯਹੋਵਾਹ, ਮੈਂ ਤੁਹਾਡੇ ਸਿਆਣੇ ਨਿਰਣਿਆਂ ਉੱਤੇ ਨਿਰਭਰ ਕਰਦਾ ਹਾਂ। 44 ਯਹੋਵਾਹ, ਮੈਂ ਸਦਾ-ਸਦਾ ਲਈ ਤੁਹਾਡੀਆਂ ਸਿਖਿਆਵਾਂ ਉੱਤੇ ਚੱਲਾਂਗਾ। 45 ਤਾਂ ਜੋ ਮੈਂ ਮੁਕਤ ਹੋ ਜਾਵਾ। ਕਿਉਂ? ਕਿਉਂਕਿ ਮੈਂ ਤੁਹਾਡੇ ਨੇਮਾਂ ਨੂੰ ਮੰਨਣ ਦੀ ਸਖਤ ਕੋਸ਼ਿਸ਼ ਕਰਦਾ ਹਾਂ। 46 ਮੈਂ ਰਾਜਿਆਂ ਨਾਲ ਤੁਹਾਡੇ ਕਰਾਰ ਬਾਰੇ ਚਰਚਾ ਕਰਾਂਗਾ। ਅਤੇ ਮੈਨੂੰ ਉਨ੍ਹਾਂ ਕੋਲੋਂ ਨਮੋਸ਼ੀ ਨਹੀਂ ਹੋਵੇਗੀ। 47 ਮੈਨੂੰ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਨਾ ਚੰਗਾ ਲੱਗਦਾ ਹੈ, ਯਹੋਵਾਹ। ਮੈਂ ਉਨ੍ਹਾਂ ਆਦੇਸ਼ਾ ਨੂੰ ਪਿਆਰ ਕਰਦਾ ਹਾਂ। 48 ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਦੀ ਉਸਤਤਿ ਕਰਦਾ ਹਾਂ। ਮੈਂ ਉਨ੍ਹਾ ਨੂੰ ਪਿਆਰ ਕਰਦਾ ਹਾਂ। ਅਤੇ ਮੈਂ ਉਨ੍ਹਾ ਦਾ ਅਧਿਐਨ ਕਰਾਂਗਾ। 49 ਯਹੋਵਾਹ, ਆਪਣਾ ਵਾਅਦਾ ਯਾਦ ਕਰੋ ਜੋ ਤੁਸਾਂ ਮੇਰੇ ਨਾਲ ਕੀਤਾ ਸੀ। ਉਹ ਵਾਅਦਾ ਮੈਨੂੰ ਆਸ ਬੁਨ੍ਹਾਉਂਦਾ ਹੈ। 50 ਮੈਂ ਦੁੱਖੀ ਸਾਂ, ਅਤੇ ਤੁਸੀਂ ਮੈਨੂੰ ਸੁਕੂਨ ਪਹੁੰਚਾਇਆ। ਤੁਹਾਡੇ ਸ਼ਬਦਾ ਨੇ ਮੈਨੂੰ ਫ਼ੇਰ ਜਿਉਣ ਦਿੱਤਾ। 51 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਉਨ੍ਹਾਂ ਨੇ ਮੈਨੂੰ ਨਿਰਂਤਰ ਬੇਇੱਜ਼ਤ ਕੀਤਾ। ਪਰ ਮੈਂ ਤੁਹਾਡੀਆਂ ਸਿਖਿਆਵਾ ਉੱਤੇ ਅਮਲ ਕਰਨ ਤੋਂ ਨਹੀਂ ਰੁਕਿਆ। 52 ਮੈਂ ਸਦਾ ਤੁਹਾਡੇ ਸਿਆਣੇ ਨਿਰਣੇ ਯਾਦ ਕਰਦਾ ਹਾਂ। ਯਹੋਵਾਹ, ਤੁਹਾਡੇ ਸਿਆਣੇ ਨਿਰਣੇ ਮੈਨੂੰ ਸੁਕੂਨ ਦਿੰਦੇ ਹਨ। 53 ਮੈਂ ਕ੍ਰੋਧਵਾਨ ਹੋਇਆ ਜਦੋਂ ਮੈਂ ਬੁਰਿਆਂ ਬੰਦਿਆਂ ਨੂੰ ਤੁਹਾਡੀਆਂ ਸਿਖਿਆਵਾਂ ਤੋਂ ਅਮਲ ਕਰਨੋਂ ਹਟਦਿਆ ਵੇਖਿਆ। 54 ਤੁਹਾਡੇ ਨੇਮ ਮੇਰੇ ਘਰ ਵਿੱਚ ਗੀਤ ਹਨ। 55 ਯਹੋਵਾਹ, ਮੈਂ ਰਾਤ ਵੇਲੇ ਤੁਹਾਡਾ ਨਾਮ ਯਾਦ ਕਰਦਾ ਹਾਂ। ਅਤੇ ਮੈਂ ਤੁਹਾਡੀਆਂ ਸਿਖਿਆਵਾਂ ਨੂੰ ਯਾਦ ਕਰਦਾ ਹਾਂ। 56 ਇਹ ਇਸ ਤਰ੍ਹਾਂ ਵਾਪਰਦਾ ਕਿਉਂਕਿ ਮੈਂ ਤੁਹਾਡੇ ਆਦੇਸ਼ਾ ਨੂੰ ਧਿਆਨ ਨਾਲ ਮੰਨਦਾ ਹਾਂ। 57 ਯਹੋਵਾਹ, ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਆਦੇਸ਼ਾ ਨੂੰ ਮੰਨਣਾ ਮੇਰਾ ਫ਼ਰਜ਼ ਹੈ। 58 ਯਹੋਵਾਹ, ਮੈਂ ਪੂਰੀ ਤਰ੍ਹਾਂ ਤੁਹਾਡੇ ਉੱਤੇ ਨਿਰਭਰ ਹਾਂ। ਮੇਰੇ ਉੱਤੇ ਮਿਹਰਬਾਨ ਹੋਵੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ। 59 ਮੈਂ ਆਪਣੇ ਜੀਵਨ ਬਾਰੇ ਧਿਆਨ ਨਾਲ ਸੋਚਿਆ ਅਤੇ ਮੈਂ ਤੁਹਾਡੇ ਕਰਾਰ ਵੱਲ ਵਾਪਸ ਮੁੜ ਪਿਆ। 60 ਮੈਂ ਕਾਹਲੀ ਨਾਲ ਮੁੜਿਆ, ਬਿਨ ਦੇਰ ਕੀਤਿਆਂ ਤੁਹਾਡੇ ਆਦੇਸ਼ ਵੱਲ ਮੁੜਿਆ। 61 ਮੰਦੇ ਲੋਕਾਂ ਦੇ ਇੱਕ ਸਮੂਹ ਨੇ ਮੇਰੇ ਬਾਰੇ ਮੰਦੀਆਂ ਗੱਲਾਂ ਆਖੀਆਂ। ਪਰ ਮੈਂ ਤੁਹਾਡੀਆਂ ਸਿਖਿਆਵਾਂ ਨਹੀਂ ਭੁਲਿਆ, ਯਹੋਵਾਹ। 62 ਅਧੀ ਰਾਤ ਵੇਲੇ, ਮੈਂ ਤੁਹਾਡੇ ਸ਼ੁਭ ਨਿਰਣਿਆ ਦਾ ਸ਼ੁਕਰਾਨਾ ਕਰਨ ਲਈ ਉਠਦਾ ਹਾਂ। 63 ਮੈਂ ਹਰ ਉਸ ਬੰਦੇ ਦਾ ਮੀਤ ਹਾਂ, ਜਿਹੜਾ ਤੁਹਾਡੀ ਉਪਾਸਨਾ ਕਰਦਾ ਹੈ। ਮੈਂ ਹਰ ਉਸ ਬੰਦੇ ਦਾ ਮਿਤ ਹਾਂ ਜਿਹੜਾ ਤੁਹਾਡੇ ਆਦੇਸ਼ ਮੰਨਦਾ ਹੈ। 64 ਯਹੋਵਾਹ, ਧਰਤ ਨੂੰ ਤੁਹਾਡਾ ਸੱਚਾ ਪਿਆਰ ਭਰਦਾ ਹੈ। ਮੈਨੂੰ ਆਪਣੇ ਨੇਮ ਸਿਖਾਉ। 65 ਯਹੋਵਾਹ, ਤੁਸੀਂ ਮੇਰੇ ਲਈ, ਤੁਹਾਡੇ ਸੇਵਕ ਲਈ ਸ਼ੁਭ ਗੱਲਾਂ ਕੀਤੀਆਂ। ਤੁਸੀਂ ਬਿਲਕੁਲ ਉਵੇਂ ਹੀ ਕੀਤਾ ਜਿਸਦਾ ਤੁਸਾਂ ਵਾਅਦਾ ਕੀਤਾ ਸੀ। 66 ਯਹੋਵਾਹ, ਮੈਨੂੰ ਸਿਆਣੇ ਨਿਰਣੇ ਕਰਨ ਲਈ ਗਿਆਨ ਪ੍ਰਦਾਨ ਕਰੋ। ਮੈਨੂੰ ਤੁਹਾਡੇ ਆਦੇਸ਼ਾ ਵਿੱਚ ਭਰੋਸਾ ਹੈ। 67 ਦੁੱਖ ਭੋਗਣ ਤੋਂ ਪਹਿਲਾਂ ਮੈਂ ਬਹੁਤ ਗਲਤ ਗੱਲਾਂ ਕੀਤੀਆਂ ਸਨ। ਪਰ ਹੁਣ, ਮੈਂ ਧਿਆਨ ਨਾਲ ਤੁਹਾਡੇ ਆਦੇਸ਼ ਮੰਨਦਾ ਹਾਂ। 68 ਹੇ ਪਰਮੇਸ਼ੁਰ, ਤੁਸੀਂ ਸ਼ੁਭ ਹੋ ਅਤੇ ਤੁਸੀਂ ਨੇਕੀ ਕਰਦੇ ਹੋ। ਮੈਨੂੰ ਆਪਣੇ ਨੇਮ ਸਿਖਾਉ। 69 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਮੇਰੇ ਬਾਰੇ ਝੂਠ ਬੋਲਿਆ। ਪਰ ਮੈਂ ਸੱਚੇ ਦਿਲੋਂ ਤੁਹਾਡੇ ਆਦੇਸ਼ ਮੰਨਦਾ ਰਿਹਾ, ਯਹੋਵਾਹ। 70 ਬਹੁਤ ਲੋਕ ਮੂਰਖ ਹਨ। ਪਰ ਮੈਨੂੰ ਤੁਹਾਡੀਆਂ ਸਿਖਿਆਵਾ ਦਾ ਅਧਿਐਨ ਕਰਨ ਵਿੱਚ ਖੁਸ਼ੀ ਮਿਲਦੀ ਹੈ। 71 ਮੇਰੇ ਲਈ ਦੁੱਖ ਭੋਗਣਾ ਚੰਗਾ ਸੀ। ਮੈਂ ਤੁਹਾਡੇ ਨੇਮ ਸਿਖੋ। 72 ਯਹੋਵਾਹ, ਤੁਹਾਡੀਆਂ ਸਿਖਿਆਵਾ ਮੇਰੇ ਲਈ ਸ਼ੁਭ ਹਨ। ਉਹ ਸੋਨੇ ਚਾਂਦੀ ਦੇ ਹਜ਼ਾਰ ਸਿਕਿਆਂ ਨ੍ਨਾਲੋਂ ਬਿਹਤਰ ਹਨ। 73 ਯਹੋਵਾਹ, ਤੁਸੀਂ ਮੈਨੂੰ ਸਾਜਿਆ ਅਤੇ ਤੁਸੀਂ ਮੈਨੂੰ ਆਪਣੇ ਹਥਾ ਨਾਲ ਆਸਰਾ ਦਿੰਦੇ ਹੋ। ਆਪਣੇ ਆਦੇਸ਼ਾ ਨੂੰ ਸਿਖਣ ਤੇ ਸਮਝਣ ਵਿੱਚ ਮੇਰੀ ਮਦਦ ਕਰੋ। 74 ਯਹੋਵਾਹ, ਤੁਹਾਡੇ ਅਨੁਯਾਈ ਮੈਨੂੰ ਵੇਖਦੇ ਹਨ ਅਤੇ ਮੇਰਾ ਆਦਰ ਕਰਦੇ ਹਨ। ਉਹ ਖੁਸ਼ ਹਨ ਕਿਉਂਕਿ ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ। 75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੁਹਾਡੇ ਫ਼ੈਸਲੇ ਨਿਆਂਈ ਹਨ ਅਤੇ ਮੈਨੂੰ ਤਸੀਹੇ ਦੇਣ ਵਿੱਚ ਤੁਸੀਂ ਸਹੀ ਸੀ। 76 ਹੁਣ, ਮੈਨੂੰ ਆਪਣੇ ਸੱਚੇ ਪਿਆਰ ਨਾਲ ਸੁਕੂਨ ਪਹੁੰਚਾ। ਮੈਨੂੰ ਸੁਕੂਨ ਪਹੁੰਚਾਉ ਜਿਵੇਂ ਤੁਸੀਂ ਵਾਅਦਾ ਕੀਤਾ ਸੀ। 77 ਯਹੋਵਾਹ, ਮੈਨੂੰ ਸਕੂਨ ਪਹੁੰਚਾਉ ਅਤੇ ਮੈਨੂੰ ਜਿਉਣ ਦਿਉ। ਮੈਂ ਸੱਚ ਮੁੱਚ ਤੁਹਾਡੇ ਉਪਦੇਸ਼ਾਂ ਵਿੱਚ ਆਨੰਦ ਮਾਣਦਾ ਹਾਂ। 78 ਉਨ੍ਹਾਂ ਲੋਕਾਂ, ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ, ਮੇਰੇ ਬਾਰੇ ਝੂਠ ਬੋਲਿਆ। ਮੈਨੂੰ ਆਸ ਹੈ ਕਿ ਉਹ ਲੋਕ ਸ਼ਰਮਸਾਰ ਹਨ। ਯਹੋਵਾਹ, ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ। 79 ਮੈਨੂੰ ਆਸ ਹੈ ਕਿ ਤੁਹਾਡੇ ਅਨੁਯਾਈ ਵਾਪਸ ਮੇਰੇ ਕੋਲ ਆਵਣਗੇ, ਤਾਂ ਜੋ ਉਹ ਤੁਹਾਡੇ ਕਰਾਰ ਬਾਰੇ ਜਾਣ ਸਕਣ। 80 ਯਹੋਵਾਹ, ਮੈਨੂੰ ਪੂਰੀ ਤਰ੍ਹਾਂ ਤੁਹਾਡੇ ਆਦੇਸ਼ ਮੰਨਣ ਦਿਉ। ਤਾਂ ਜੋ ਮੈਂ ਸ਼ਰਮਸਾਰ ਨਾ ਹੋਵਾਂ। 81 ਤੁਹਾਡੇ ਇੰਤਜ਼ਾਰ ਵਿੱਚ ਮੈਂ ਮਰਨ ਕੰਢੇ ਹਾਂ ਕਿ ਤੁਸੀਂ ਮੈਨੂੰ ਬਚਾਉ। ਪਰ ਹੇ ਯਹੋਵਾਹ ਮੈਂ ਤੁਹਾਡੇ ਬਚਨਾਂ ਵਿੱਚ ਯਕੀਨ ਰਖਦਾ ਹਾਂ। 82 ਮੈ ਉਨ੍ਹਾਂ ਚੀਜ਼ਾਂ ਲਈ ਤੱਕਦਾ ਰਹਿੰਦਾ ਹਾਂ ਜਿਨ੍ਹਾਂ ਦਾ ਤੁਸੀਂ ਵਾਅਦਾ ਕੀਤਾ ਸੀ। ਪਰ ਮੇਰੀਆਂ ਅੱਖਾਂ ਥੱਕ ਜਾਂਦੀਆਂ ਹਨ। ਯਹੋਵਾਹ, ਤੁਸੀਂ ਮੈਨੂੰ ਕਦੋਂ ਸੁਕੂਨ ਪਹੁੰਚਾਉਂਗੇ। 83 ਭਾਵੇਂ ਮੈਂ ਕੂੜੇ ਵਿੱਚ ਸੁੱਟੀ ਹੋਈ ਮਸਕ ਹਾਂ। 84 ਮੈਂ ਹੋਰ ਕਿੰਨਾ ਕੁ ਚਿਰ ਜੀਵਾਂਗਾ? ਹੇ ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਕਦੋਂ ਸਜ਼ਾ ਦੇਵੋਂਗੇ ਜਿਹੜੇ ਮੈਨੂੰ ਦੰਡ ਦੇ ਰਹੇ ਹਨ। 85 ਕੁਝ ਗੁਮਾਨੀ ਬੰਦਿਆਂ ਨੇ ਆਪਣੀਆਂ ਝੂਠੀਆਂ ਤੋਂਹਮਤਾਂ ਨਾਲ ਮੈਨੂੰ ਕੋਹਿਆ। ਅਤੇ ਇਹ ਤੁਹਾਡੀਆਂ ਸਿਖਿਆਵਾਂ ਦੇ ਖਿਲਾਫ਼ ਹੈ। 86 ਯਹੋਵਾਹ, ਲੋਕ ਤੁਹਾਡੇ ਸਾਰੇ ਹੁਕਮਾਂ ਉੱਤੇ ਭਰੋਸਾ ਕਰ ਸਕਦੇ ਹਨ। ਉਹ ਲੋਕ ਮੈਨੂੰ ਦੰਡ ਦੇਣ ਵਿੱਚ ਗਲਤ ਹਨ ਮੇਰੀ ਮਦਦ ਕਰੋ। 87 ਉਨ੍ਹਾਂ ਲੋਕਾਂ ਨੇ ਮੈਨੂੰ ਤਬਾਹ ਹੀ ਕਰ ਦਿੱਤਾ ਸੀ। ਪਰ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਤੋਂ ਨਹੀਂ ਰੁਕਿਆ। 88 ਯਹੋਵਾਹ, ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਉ ਅਤੇ ਮੈਨੂੰ ਜਿਉਣ ਦਿਉ। ਮੈਂ ਉਹੀ ਕਰਾਂਗਾ ਜੋ ਤੁਸੀਂ ਆਖੋਂਗੇ। 89 ਯਹੋਵਾਹ, ਤੁਹਾਡਾ ਸ਼ਬਦ ਸਦਾ ਰਹਿੰਦਾ ਹੈ। ਤੁਹਾਡਾ ਸ਼ਬਦ ਹਮੇਸ਼ਾ ਸਵਰਗ ਵਿੱਚ ਰਹਿੰਦਾ ਹੈ। 90 ਤੁਸੀਂ ਸਦਾ-ਸਦਾ ਲਈ ਵਫ਼ਾਦਾਰ ਹੋ। ਯਹੋਵਾਹ, ਤੁਸੀਂ ਧਰਤੀ ਨੂੰ ਸਾਜਿਆ ਅਤੇ ਇਹ ਹਾਲੇ ਵੀ ਖਲੋਤੀ ਹੈ। 91 ਇਹ ਹਾਲੇ ਵੀ ਤੁਹਾਡੇ ਨੇਮਾਂ ਕਾਰਣ ਖਲੋਤੀ ਹੈ। ਕਿਉਂਕਿ ਇਹ ਉਨ੍ਹਾਂ ਨੂੰ ਇੱਕ ਗੁਲਾਮ ਵਾਂਗ ਮਂਨਦੀ ਹੈ। 92 ਜੇ ਤੁਹਾਡੀਆਂ ਸਿਖਿਆਵਾਂ ਮੇਰੇ ਲਈ ਦੋਸਤਾਂ ਵਾਂਗ ਨਾ ਹੁੰਦੀਆਂ। ਤਾਂ ਮੇਰੇ ਦੁੱਖਾਂ ਨੇ ਮੈਨੂੰ ਤਬਾਹ ਕਰ ਦਿੱਤਾ ਹੁੰਦਾ। 93 ਯਹੋਵਾਹ, ਮੈਂ ਕਦੇ ਵੀ ਤੁਹਾਡੇ ਆਦੇਸ਼ਾਂ ਨੂੰ ਨਹੀਂ ਭੁੱਲਾਂਗਾ ਕਿਉਂਕਿ ਇਹ ਮੈਨੂੰ ਜਿਉਣ ਦਿੰਦੇ ਹਨ। 94 ਯਹੋਵਾਹ, ਮੈਂ ਤੁਹਾਡਾ ਹਾਂ, ਇਸ ਲਈ ਮੈਨੂੰ ਬਚਾਉ! ਕਿਉਂ? ਕਿਉਂਕਿ ਮੈਂ ਤੁਹਾਡੇ ਆਦੇਸ਼ ਮੰਨਣ ਦੀਆਂ ਸਖਤ ਕੋਸ਼ਿਸ਼ਾਂ ਕਰਦਾ ਹਾਂ। 95 ਬੁਰੇ ਲੋਕਾਂ ਨੇ ਮੈਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾ ਕੀਤੀਆਂ। ਪਰ ਤੁਹਾਡੇ ਕਰਾਰ ਨੇ ਮੈਨੂੰ ਸਿਆਣਾ ਬਣਾ ਦਿੱਤਾ। 96 ਹਰ ਚੀਜ਼ ਦੀ ਹਦ੍ਦ ਹੁੰਦੀ ਹੈ, ਪਰ ਤੁਹਾਡੇ ਨੇਮ ਦੀ ਨਹੀਂ। 97 ਆਹਾ, ਮੈਂ ਤੁਹਾਡੀਆਂ ਸਿਖਿਆਵਾਂ ਨੂੰ ਪਿਆਰ ਕਰਦਾ ਹਾਂ, ਯਹੋਵਾਹ। ਮੈਂ ਹਰ ਵੇਲੇ ਉਨ੍ਹਾਂ ਦੀਆਂ ਗੱਲਾਂ ਕਰਦਾ ਹਾਂ। 98 ਯਹੋਵਾਹ, ਤੁਹਾਡੇ ਹੁਕਮਾਂ ਨੇ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਵਧੇਰੇ ਸਿਆਣਾ ਬਣਾ ਦਿੱਤਾ ਹੈ। ਤੁਹਾਡਾ ਨੇਮ ਸਦਾ ਮੇਰੇ ਨਾਲ ਹੈ। 99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਸਿਆਣਾ ਹਾਂ। ਕਿਉਂਕਿ ਮੈਂ ਤੁਹਾਡੇ ਕਰਾਰ ਦਾ ਅਧਿਐਨ ਕਰਦਾ ਹਾਂ। 100 ਮੈਂ ਬਜ਼ੁਰਗ ਆਗੂਆਂ ਨਾਲੋਂ ਵਧੇਰੇ ਸਮਝਦਾ ਹਾਂ। ਕਿਉਂਕਿ ਮੈਂ ਤੁਹਾਡੇ ਆਦੇਸ਼ ਨਿਭਾਉਂਦਾ ਹਾਂ। 101 ਤੁਸੀਂ ਮੇਰੇ ਚੁੱਕੇ ਹਰ ਕਦਮ ਵਿੱਚ ਮੈਨੂੰ ਗਲਤ ਰਾਹ ਤੋਂ ਦੂਰ ਰਖਦੇ ਹੋ। ਹੇ ਪਰਮੇਸ਼ੁਰ, ਇਸੇ ਲਈ, ਮੈਂ ਉਹ ਕਰ ਸਕਦਾ ਜੋ ਤੁਸੀਂ ਆਖਦੇ ਹੋ। 102 ਹੇ ਯਹੋਵਾਹ, ਤੁਸੀਂ ਮੇਰੇ ਗੁਰੂ ਹੋ, ਇਸ ਲਈ ਮੈਂ ਤੁਹਾਡੇ ਫ਼ੈਸਲਿਆ ਨੂੰ ਮੰਨਣਾ ਜਾਰੀ ਰਖਾਂਗਾ। 103 ਤੁਹਾਡੇ ਸ਼ਬਦ ਮੇਰੇ ਮੂੰਹ ਵਿਚਲੇ ਸ਼ਹਿਦ ਨਾਲੋਂ ਵੀ ਮਿਠੇ ਹਨ। 104 ਤੁਹਾਡੀਆਂ ਸਿਖਿਆਵਾਂ ਮੈਨੂੰ ਸਿਆਣਾ ਬਣਾਉਂਦੀਆਂ ਹਨ। ਇਸ ਲਈ ਮੈਂ ਝੂਠੀਆਂ ਸਿਖਿਆਵਾ ਨੂੰ ਨਫ਼ਰਤ ਕਰਦਾ ਹਾਂ। 105 ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ। 106 ਤੁਹਾਡੇ ਨੇਮ ਸ਼ੁਭ ਹਨ। ਮੈਂ ਇਨ੍ਹਾਂ ਨੂੰ ਮੰਨਣ ਦਾ ਵਾਅਦਾ ਕਰਦਾ ਹਾਂ। ਅਤੇ ਮੈਂ ਆਪਣਾ ਵਾਅਦਾ ਨਿਭਾਵਾਂਗਾ। 107 ਹੇ ਯਹੋਵਾਹ, ਮੈਂ ਲੰਮੇ ਸਮੇਂ ਤੱਕ ਦੁੱਖ ਭੋਗਿਆ ਹੈ। ਕਿਰਪਾ ਕਰਕੇ ਹੁਕਮ ਦਿਉ ਕਿ ਮੈਂ ਫ਼ੇਰ ਜਿਉ ਸਕਾਂ। 108 ਯਹੋਵਾਹ, ਮੇਰੀ ਉਸਤਤਿ ਪ੍ਰਵਾਨ ਕਰੋ। ਅਤੇ ਮੈਨੂੰ ਆਪਣੇ ਨੇਮ ਸਿਖਾਉ। 109 ਮੇਰਾ ਜੀਵਨ ਸਦਾ ਖਤਰੇ ਵਿੱਚ ਹੈ। ਪਰ ਮੈਂ ਤੁਹਾਡੀਆਂ ਸਿਖਿਆਵਾ ਨੂੰ ਨਹੀਂ ਭੁਲਿਆ ਹ੍ਹਾਂ। 110 ਬੁਰੇ ਆਦਮੀਆਂ ਨੇ ਮੈਨੂੰ ਫ਼ਾਹੁਣ ਦੀ ਕੋਸ਼ਿਸ਼ ਕੀਤੀ। ਪਰ ਮੈਂ ਤੁਹਾਡੇ ਹੁਕਮਾਂ ਦੀ ਹੁਕਮ-ਅਦੂਲੀ ਨਹੀਂ ਕੀਤੀ। 111 ਯਹੋਵਾਹ, ਮੈਂ ਸਦਾ ਹੀ ਤੁਹਾਡੇ ਕਰਾਰ ਉੱਤੇ ਚੱਲਾਂਗਾ। ਇਹ ਮੈਨੂੰ ਬਹੁਤ ਖੁਸ਼ੀ ਦਿੰਦਾ ਹੈ। 112 ਮੈਂ ਸਦਾ ਤੁਹਾਡੇ ਆਦੇਸ਼ਾ ਨੂੰ ਮੰਨਣ ਦੀ ਬਹੁਤ ਸਖਤ ਕੋਸ਼ਿਸ਼ ਕਰਾਂਗਾ। 113 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਪੂਰੀ ਤਰ੍ਹਾਂ ਤੁਹਾਡੇ ਵਫ਼ਾਦਾਰ ਨਹੀਂ ਹਨ। ਪਰ ਮੈਂ ਤੁਹਾਡੀਆਂ ਸਿਖਿਆਵਾ ਨੂੰ ਪਿਆਰ ਕਰਦਾ ਹਾਂ। 114 ਮੈਨੂੰ ਛੁਪਾ ਲਵੋ ਅਤੇ ਮੇਰੀ ਰੱਖਿਆ ਕਰੋ। ਯਹੋਵਾਹ ਮੈਂ ਤੁਹਾਡੇ ਸ਼ਬਦ ਵਿੱਚ ਯਕੀਨ ਰਖਦਾ ਹਾਂ। 115 ਯਹੋਵਾਹ, ਬੁਰੇ ਬੰਦਿਆਂ ਨੂੰ ਮੇਰੇ ਨੇੜੇ ਨਾ ਆਉਣ ਦਿਉ। ਅਤੇ ਮੈਂ ਪਰਮੇਸ਼ੁਰ ਦਾ ਆਦੇਸ਼ ਮਂਨਾਗਾ। 116 ਯਹੋਵਾਹ, ਤੁਹਾਡੇ ਵਾਅਦੇ ਅਨੁਸਾਰ ਮੈਨੂੰ ਸਹਾਰਾ ਦਿਉ ਅਤੇ ਮੈਂ ਜੀਵਾਂਗਾ। ਮੈਂ ਤੁਹਾਡੇ ਵਿੱਚ ਯਕੀਨ ਰਖਦਾ ਹਾਂ। ਇਸ ਲਈ ਮੈਨੂੰ ਨਿਰਾਸ਼ ਨਾ ਕਰੋ। 117 ਮੇਰੀ ਮਦਦ ਕਰੋ, ਯਹੋਵਾਹ, ਅਤੇ ਮੈਂ ਬਚ ਜਾਵਾਂਗਾ। ਮੈਂ ਸਦਾ ਹੀ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਾਂਗ। 118 ਯਹੋਵਾਹ, ਤੁਸੀਂ ਹਰ ਉਸ ਬੰਦੇ ਤੋਂ ਇਨਕਾਰ ਕਰ ਦਿੰਦੇ ਹੋ ਜਿਹੜਾ ਤੁਹਾਡੇ ਨੇਮ ਤੋੜਦਾ ਹੈ। ਕਿਉਂ? ਕਿਉਂਕਿ ਉਨ੍ਹਾਂ ਨੇ ਝੂਠ ਆਖਿਆ ਜਦੋਂ ਉਨ੍ਹਾਂ ਨੇ ਤੁਹਾਡਾ ਅਨੁਸਰਣ ਕਰਨ ਲਈ ਹਾਂ ਕੀਤੀ ਸੀ। 119 ਯਹੋਵਾਹ, ਤੁਸੀਂ ਬੁਰੇ ਲੋਕਾਂ ਨੂੰ ਧਰਤੀ ਉੱਤੇ ਕੂੜੇ ਵਾਂਗ ਸੁੱਟ ਦਿੰਦੇ ਹੋ। ਇਸ ਲਈ ਮੈਂ ਸਦਾ ਹੀ ਤੁਹਾਡੇ ਕਰਾਰ ਨੂੰ ਪਿਆਰ ਕਰਾਂਗਾ। 120 ਯਹੋਵਾਹ, ਮੈਂ ਤੁਹਾਡੇ ਕੋਲੋਂ ਡਰਦਾ ਹਾਂ। ਮੈਂ ਡਰਦਾ ਹਾਂ ਅਤੇ ਤੁਹਾਡੇ ਨੇਮਾ ਦਾ ਆਦਰ ਕਰਦਾ ਹਾਂ। 121 ਮੈਂ ਉਹੀ ਕੁਝ ਕੀਤਾ ਜੋ ਸਹੀ ਅਤੇ ਸ਼ੁਭ ਹੈ। ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਨਾ ਕਰੋ ਜਿਹੜੇ ਮੈਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। 122 ਵਾਅਦਾ ਕਰੋ ਕਿ ਤੁਸੀਂ ਮੇਰੇ ਲਈ ਚੰਗੇ ਹੋਵੋਂਗੇ। ਮੈਂ ਤੁਹਾਡਾ ਸੇਵਕ ਹਾਂ। ਯਹੋਵਾਹ, ਗੁਮਾਨੀ ਲੋਕਾਂ ਨੂੰ ਮੇਰਾ ਨੁਕਸਾਨ ਨਾ ਕਰਨ ਦੇਵੋ। 123 ਯਹੋਵਾਹ, ਮੇਰੀਆਂ ਅੱਖਾਂ ਤੁਹਾਡੀ ਸਹਾਇਤਾ ਲਈ, ਤੁਹਾਡੇ ਵੱਲੋਂ ਇੱਕ ਚੰਗੇ ਸ਼ਬਦ ਲਈ ਤੱਕਦੀਆਂ ਥੱਕ ਗਈਆਂ ਹਨ। 124 ਮੈਂ ਤੁਹਾਡਾ ਸੇਵਕ ਹਾਂ। ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਉ, ਆਪਣੇ ਨੇਮ ਮੈਨੂੰ ਸਿਖਾਉ। 125 ਮੈਂ ਤੁਹਾਡਾ ਸੇਵਕ ਹਾਂ ਮੇਰੀ ਸਮਝਣ ਵਿੱਚ ਮਦਦ ਕਰੋ ਤਾਂ ਜੋ ਮੈਂ ਤੁਹਾਡੇ ਕਰਾਰ ਬਾਰੇ ਜਾਣ ਜਾਵਾ। 126 ਯਹੋਵਾਹ, ਤੁਹਾਡੇ ਲਈ ਕੁਝ ਕਰਨ ਦਾ ਇਹੀ ਵੇਲਾ ਹੈ। ਲੋਕਾਂ ਨੇ ਤੁਹਾਡੇ ਨੇਮਾਂ ਨੂੰ ਤੋੜ ਦਿੱਤਾ ਹੈ। 127 ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਨੂੰ ਸ਼ੁਧਤਮ ਸੋਨੇ ਨਾਲੋਂ ਵਧੇਰੇ ਪਿਆਰ ਕਰਦਾ ਹਾਂ। 128 ਮੈਂ ਧਿਆਨ ਨਾਲ ਤੁਹਾਡੇ ਸਾਰੇ ਆਦੇਸ਼ਾ ਨੂੰ ਮੰਨਦਾ ਹਾਂ ਮੈਂ ਝੂਠੀਆਂ ਸਿਖਿਆਵਾਂ ਨੂੰ ਨਫ਼ਰਤ ਕਰਦਾ ਹਾਂ। 129 ਯਹੋਵਾਹ, ਤੁਹਾਡਾ ਕਰਾਰ ਸ਼ਾਨਦਾਰ ਹੈ। ਇਸੇ ਲਈ ਮੈਂ ਇਸ ਉੱਤੇ ਚੱਲਦਾ ਹਾਂ। 130 ਜਦੋਂ ਲੋਕ ਤੁਹਾਡੇ ਸ਼ਬਦ ਨੂੰ ਸਮਝਣਾ ਸ਼ੁਰੂ ਕਰ ਦਿੰਦੇ ਹਨ। ਉਦੋਂ ਲੱਗਦਾ ਹੈ ਜਿਵੇਂ ਕੋਈ ਰੌਸ਼ਨੀ ਉਨ੍ਹਾਂ ਨੂੰ ਸਹੀ ਜੀਵਨ ਢੰਗ ਸਿਖਾ ਰਹੀ ਹੋਵੇ। ਤੁਹਾਡਾ ਸ਼ਬਦ ਸਿਧੜ ਬੰਦੇ ਨੂੰ ਵੀ ਸਿਆਣਾ ਬਣਾ ਦਿੰਦਾ ਹੈ। 131 ਯਹੋਵਾਹ, ਮੈਂ ਸੱਚ ਮੁੱਚ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਨਾ ਚਾਹੁੰਦਾ ਹਾਂ। ਮੈਂ ਉਸੇ ਬੰਦੇ ਵਰਗਾ ਹਾਂ ਜਿਹੜਾ ਔਖੇ ਸਾਹ ਲੈ ਰਿਹਾ ਹੁੰਦਾ ਹੈ ਅਤੇ ਬੇਚੈਨੀ ਨਾਲ ਇੰਤਜ਼ਾਰ ਕਰ ਰਿਹਾ ਹੁੰਦਾ ਹੈ। 132 ਹੇ ਪਰਮੇਸ਼ੁਰ ਮੇਰੇ ਵੱਲ ਤੱਕੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਉਹੀ ਕਰੋ ਜੋ ਉਨ੍ਹਾਂ ਲੋਕਾਂ ਲਈ ਉਚਿਤ ਹੈ। ਜਿਹੜੇ ਤੁਹਾਡੇ ਨਾਮ ਨੂੰ ਪਿਆਰ ਕਰਦੇ ਹਨ। 133 ਹੇ ਯਹੋਵਾਹ, ਮੇਰੀ ਰਾਹਨੁਮਾਈ ਕਰੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ। ਪਾਪ ਨੂੰ ਮੇਰੇ ਉੱਤੇ ਸ਼ਾਸਨ ਨਾ ਕਰਨ ਦਿਉ। 134 ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੈਨੂੰ ਦੁੱਖ ਦਿੰਦੇ ਹਨ। ਅਤੇ ਮੈਂ ਤੁਹਾਡੇ ਆਦੇਸ਼ ਮਂਨਾਗਾ। 135 ਯਹੋਵਾਹ, ਆਪਣੇ ਸੇਵਕ ਨੂੰ ਪ੍ਰਵਾਨ ਕਰੋ ਅਤੇ ਮੈਨੂੰ ਆਪਣੇ ਨੇਮ ਸਿਖਾਉ। 136 ਮੈਂ ਅਥਰੂਆਂ ਦੇ ਦਰਿਆ ਵਹਾਏ ਹਨ ਕਿਉਂਕਿ ਲੋਕ ਤੁਹਾਡੀਆਂ ਸਿਖਿਆਵਾਂ ਨੂੰ ਨਹੀਂ ਮੰਨਦੇ। 137 ਯਹੋਵਾਹ, ਤੁਸੀਂ ਸ਼ੁਭ ਹੋ। ਅਤੇ ਤੁਹਾਡੇ ਨੇਮ ਨਿਰਪਖ ਹਨ। 138 ਤੁਸੀਂ ਕਰਾਰ ਵਿੱਚ ਸ਼ੁਭ ਨੇਮ ਦਿੱਤੇ ਹਨ। ਅਸੀਂ ਸੱਚ ਮੁੱਚ ਉਨ੍ਹਾਂ ਉੱਤੇ ਵਿਸ਼ਵਾਸ ਕਰ ਸਕਦੇ ਹਾਂ। 139 ਮੇਰੀਆਂ ਤੀਬ੍ਰ ਭਾਵਨਾਵਾ ਮੈਨੂੰ ਤਬਾਹ ਕਰ ਰਹੀਆਂ ਹਨ। ਮੈਂ ਬਹੁਤ ਉਦਾਸ ਹਾਂ, ਕਿਉਂਕਿ ਮੇਰੇ ਦੁਸ਼ਮਣਾ ਨੇ ਤੁਹਾਡੇ ਆਦੇਸ਼ ਭੁਲਾ ਦਿੱਤੇ ਹਨ। 140 ਸਾਡੇ ਕੋਲ ਪ੍ਰਮਾਣ ਹੈ ਕਿ ਅਸੀਂ ਤੁਹਾਡੇ ਸ਼ਬਦ ਉੱਤੇ ਵਿਸ਼ਵਾਸ ਕਰ ਸਕਦੇ ਹਾਂ, ਹੇ ਯਹੋਵਾਹ। ਅਤੇ ਮੈਂ ਇਸਨੂੰ ਪਿਆਰ ਕਰਦਾ ਹਾਂ। 141 ਮੈਂ ਇੱਕ ਨੌਜਵਾਨ ਹਾਮ, ਅਤੇ ਲੋਕ ਮੇਰਾ ਆਦਰ ਨਹੀਂ ਕਰਦੇ ਪਰ ਮੈਂ ਤੁਹਾਡੇ ਆਦੇਸ਼ਾ ਨੂੰ ਨਹੀਂ ਭੁੱਲਦਾ। 142 ਯਹੋਵਾਹ, ਤੁਹਾਡੀ ਨੇਕੀ ਸਦਾ ਲਈ ਹੈ। ਅਤੇ ਤੁਹਾਡੀਆਂ ਸਿਖਿਆਵਾਂ ਉੱਪਰ ਵਿਸ਼ਵਾਸ ਕੀਤਾ ਜਾ ਸਕਦਾ ਹੈ। 143 ਮੈਂ ਮੁਸੀਬਤਾ ਅਤੇ ਔਖੇ ਵੇਲਿਆਂ ਵਿੱਚੋਂ ਦੀ ਨਿਕਲਿਆ ਹਾਂ। ਫ਼ੇਰ ਵੀ ਮੈਂ ਤੁਹਾਡੇ ਹੁਕਮਾਂ ਦਾ ਆਨੰਦ ਮਾਣਦਾ ਹਾਂ। 144 ਤੁਹਾਡਾ ਕਰਾਰ ਸਦਾ ਲਈ ਸ਼ੁਭ ਹੈ। ਇਸ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ। ਤਾਂ ਜੋ ਮੈਂ ਜਿਉ ਸਕਾ। 145 ਮੈਂ ਪੂਰੇ ਦਿਲ ਨਾਲ ਪੁਕਾਰਦਾ ਹਾਂ, ਯਹੋਵਾਹ। ਮੈਨੂੰ ਉੱਤਰ ਦਿਉ। ਮੈਂ ਤੁਹਾਡੇ ਆਦੇਸ਼ ਮੰਨਦਾ ਹਾਂ। 146 ਯਹੋਵਾਹ, ਮੈਂ ਤੁਹਾਨੂੰ ਆਵਾਜ਼ ਦਿੰਦਾ ਹਾਂ ਮੈਨੂੰ ਬਚਾਉ! ਅਤੇ ਮੈਂ ਤੁਹਾਡੇ ਕਰਾਰ ਨੂੰ ਮਂਨਾਗਾ। 147 ਮੈਂ ਤੁਹਾਡੇ ਅੱਗੇ ਸਰਘੀ ਵੇਲੇ ਅਰਦਾਸ ਕਰਨ ਲਈ ਉਠਿਆ। ਮੈਨੂੰ ਤੁਹਾਡੇ ਆਖੇ ਉੱਤੇ ਵਿਸ਼ਵਾਸ ਹੈ। 148 ਮੈਂ ਤੁਹਾਡੇ ਸ਼ਬਦ ਦਾ ਅਧਿਐਨ ਕਰਨ ਲਈ ਰਾਤ ਭਰ ਜਾਗਦਾ ਰਿਹਾ। 149 ਆਪਣੇ ਸੱਚੇ ਪਿਆਰ ਨਾਲ ਮੇਰੀ ਪ੍ਰਾਰਥਨਾ ਸੁਣੋ, ਮੈਨੂੰ ਸੁਣੋ। ਸਿਰਫ਼ ਉਹੀ ਗੱਲਾਂ ਕਰੋ ਜਿਨ੍ਹਾਂ ਨੂੰ ਤੁਸੀਂ ਸਹੀ ਆਖਦੇ ਹੋ, ਅਤੇ ਮੈਨੂੰ ਜਿਉਣ ਦੇਵੋ। 150 ਲੋਕ ਮੇਰੇ ਖਿਲਾਫ਼ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ। ਉਹ ਲੋਕ ਤੁਹਾਡੀਆਂ ਸਿਖਿਆਵਾਂ ਉੱਤੇ ਨਹੀਂ ਚੱਲਦੇ। 151 ਯਹੋਵਾਹ, ਤੁਸੀਂ ਮੇਰੇ ਨੇੜੇ ਹੋ। ਅਤੇ ਤੁਹਾਡੇ ਆਦੇਸ਼ਾ ਉੱਤੇ ਵਿਸ਼ਵਾਸ ਕੀਤਾ ਜਾ ਸਕਦਾ ਹੈ। 152 ਮੈਂ ਬਹੁਤ ਚਿਰ ਪਹਿਲਾ ਤੁਹਾਡੇ ਕਰਾਰ ਤੋਂ ਸਿਖਿਆ ਸੀ ਕਿ ਤੁਹਾਡੀਆਂ ਸਿਖਿਆਵਾਂ ਸਦਾ ਰਹਿਣਗੀਆਂ। 153 ਯਹੋਵਾਹ, ਮੇਰੇ ਦੁੱਖ ਤੱਕੋ ਅਤੇ ਮੈਨੂੰ ਬਚਾਉ। ਮੈਂ ਤੁਹਾਡੀਆਂ ਸਿਖਿਆਵਾ ਨੂੰ ਭੁਲਿਆ ਨਹੀਂ ਹਾਂ। 154 ਯਹੋਵਾਹ, ਮੇਰੇ ਲਈ ਮੇਰੀ ਲਰਾਈ ਲੜੋ, ਅਤੇ ਮੈਨੂੰ ਬਚਾਉ। ਮੈਨੂੰ ਜਿਉਣ ਦਿਉ ਜਿਵੇਂ ਕਿ ਤੁਸੀਂ ਇਕਰਾਰ ਕੀਤਾ ਸੀ। 155 ਬੁਰੇ ਲੋਕ ਨਹੀਂ ਜਿੱਤਣਗੇ ਕਿਉਂਕਿ ਉਹ ਤੁਹਾਡੇ ਨੇਮਾਂ ਉੱਤੇ ਨਹੀਂ ਚੱਲਦੇ। 156 ਹੇ ਯਹੋਵਾਹ, ਤੁਸੀਂ ਬਹੁਤ ਦਯਾਵਾਨ ਹੋ। ਤੁਹਾਡਾ ਫ਼ੈਸਲਾ ਹੋਵੇ ਕਿ ਮੈਂ ਜਿਉਵਾ। 157 ਮੇਰੇ ਬਹੁਤ ਦੁਸ਼ਮਣ ਹਨ, ਜੋ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਮੈਂ ਤੁਹਾਡੇ ਕਰਾਰ ਉੱਤੇ ਚੱਲਣ ਤੋਂ ਨਹੀਂ ਹਟਿਆ ਹਾਂ। 158 ਮੈਂ ਉਨ੍ਹਾਂ ਗਦ੍ਦਾਰਾਂ ਨੂੰ ਦੇਖਦਾ ਹਾਂ। ਉਹ ਤੁਹਾਡੇ ਸ਼ਬਦਾ ਨੂੰ ਨਹੀਂ ਮੰਨਦੇ ਹਨ। ਯਹੋਵਾਹ, ਅਤੇ ਮੈਂ ਇਸ ਨੂੰ ਨਫ਼ਰਤ ਕਰਦਾ ਹਾਂ। 159 ਦੇਖੋ, ਮੈਂ ਤੁਹਾਡੇ ਆਦੇਸ਼ਾ ਨੂੰ ਮੰਨਣ ਲਈ ਸਖਤ ਮਿਹਨਤ ਕਰਦਾ ਹਾਂ। ਯਹੋਵਾਹ, ਮੈਨੂੰ ਆਪਣੇ ਸਾਰੇ ਪਿਆਰ ਨਾਲ ਜਿਉਣ ਦਿਉ। 160 ਸ਼ੁਰੂ ਤੋਂ ਹੀ, ਤੁਹਾਡੇ ਸਾਰੇ ਸ਼ਬਦਾ ਉੱਤੇ ਵਿਸ਼ਵਾਸ ਹੋ ਸਕਦਾ ਸੀ। ਯਹੋਵਾਹ, ਤੁਹਾਡਾ ਸ਼ੁਭ ਨੇਮ ਸਦਾ ਹੀ ਰਹੇਗਾ। 161 ਸ਼ਕਤੀਸ਼ਾਲੀ ਆਗੂਆ ਨੇ ਮੇਰੇ ਉੱਤੇ ਅਕਾਰਣ ਹੀ ਹਮਲਾ ਕੀਤਾ। ਪਰ ਮੈਂ ਡਰਦਾ ਅਤੇ ਸਿਰਫ਼ ਤੁਹਾਡੇ ਹੀ ਨੇਮ ਦਾ ਆਦਰ ਕਰਦਾ ਹਾਂ। 162 ਯਹੋਵਾਹ, ਤੁਹਾਡਾ ਸ਼ਬਦ ਮੈਨੂੰ ਖੁਸ਼ੀ ਦਿੰਦਾ ਹੈ, ਉਸ ਬੰਦੇ ਜਿੰਨਾ ਖੁਸ਼, ਜਿਸਨੂੰ ਹੁਣੇ-ਹੁਣ ਵੱਡਾ ਖਜ਼ਾਨਾ ਮਿਲ ਗਿਆ ਹੋਵੇ। 163 ਮੈਂ ਝੂਠ ਨੂੰ ਨਫ਼ਰਤ ਕਰਦਾ ਹਾਂ, ਮੈਂ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਪਰ ਹੇ ਯਹੋਵਾਹ ਮੈਂ ਤੁਹਾਡੀਆਂ ਸਿਖਿਆਵਾ ਨੂੰ ਪਿਆਰ ਕਰਦਾ ਹਾਂ। 164 ਮੈਂ ਦਿਨ ਵਿੱਚ ਸੱਤ ਵਾਰੀ ਤੁਹਾਡੇ ਚੰਗੇ ਨੇਮਾਂ ਲਈ ਤੁਹਾਡੀ ਉਸਤਤਿ ਕਰਦਾ ਹਾਂ। 165 ਉਹ ਲੋਕ ਜਿਹੜੇ ਤੁਹਾਡੇ ਉਪਦੇਸ਼ਾ ਨੂੰ ਪਿਆਰ ਕਰਦੇ ਹਨ ਅਸਲੀ ਸ਼ਾਂਤੀ ਪ੍ਰਾਪਤ ਕਰਨਗੇ। ਅਤੇ ਉਨ੍ਹਾਂ ਨੂੰ ਕੁਝ ਵੀ ਨਹੀਂ ਡੇਗ ਸਕੇਗਾ। 166 ਯਹੋਵਾਹ, ਮੈਂ ਤੁਹਾਡੇ ਵੱਲੋਂ ਬਚਾਏ ਜਾਣ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਤੁਹਾਡੇ ਆਦੇਸ਼ ਮਂਨੇ ਸਨ। 167 ਮੈਂ ਤੁਹਾਡੇ ਕਰਾਰ ਅਨੁਸਾਰ ਚਲਿਆ ਸ੍ਸਾਂ। ਯਹੋਵਾਹ, ਮੈਂ ਤੁਹਾਡੇ ਨੇਮਾਂ ਨੂੰ ਬਹੁਤ ਪਿਆਰ ਕਰਦਾ ਹਾਂ। 168 ਮੈਂ ਤੁਹਾਡੇ ਕਰਾਰ ਅਤੇ ਆਦੇਸ਼ਾ ਨੂੰ ਮੰਨਿਆ ਹੈ। ਯਹੋਵਾਹ, ਤੁਸੀਂ ਉਸ ਸਭ ਕੁਝ ਬਾਰੇ ਜਾਣਦੇ ਹੋ ਜੋ ਮੈਂ ਕੀਤਾ ਹੈ। 169 ਯਹੋਵਾਹ, ਮੇਰਾ ਖੁਸ਼ੀ ਭਰਿਆ ਗੀਤ ਸੁਣੋ। ਮੈਨੂੰ ਬਚਾਉ ਜਿਵੇਂ ਤੁਸੀਂ ਸਿਆਣਾ ਇਕਰਾਰ ਕੀਤਾ ਸੀ। 170 ਯਹੋਵਾਹ, ਮੇਰੀ ਅਰਦਾਸ ਨੂੰ ਸੁਣੋ। ਮੈਨੂੰ ਬਚਾਉ ਜਿਵੇਂ ਤੁਸੀਂ ਇਕਰਾਰ ਕੀਤਾ ਸੀ। 171 ਮੈਂ ਅਚਾਨਕ ਉਸਤਤਿ ਦੇ ਗੀਤ ਗਾਉਣ ਲੱਗਦਾ ਹਾਂ, ਕਿਉਂ ਕਿ ਤੁਸੀਂ ਮੈਨੂੰ ਆਪਣੇ ਨੇਮ ਸਿਖਾਏ ਸਨ। 172 ਮੈਨੂੰ ਤੁਹਾਡੇ ਸ਼ਬਦਾ ਨੂੰ ਗਾਉਣ ਦਿਉ। ਅਤੇ ਮੈਨੂੰ ਮੇਰਾ ਗੀਤ ਗਾਉਣ ਦਿਉ। ਯਹੋਵਾਹ, ਤੁਹਾਡੇ ਸਮੂਹ ਨੇਮ ਚੰਗੇ ਹਨ। 173 ਮੈਂ ਤੁਹਾਡੇ ਆਦੇਸ਼ਾ ਨੂੰ ਪਾਲਣ ਦੀ ਚੋਣ ਕੀਤੀ ਸੀ। ਇਸ ਲਈ ਮੇਰੇ ਕੋਲ ਪਹੁੰਚੇ ਅਤੇ ਮੇਰੀ ਮਦਦ ਕਰੋ। 174 ਯਹੋਵਾਹ, ਮੈਂ ਚਾਹੁੰਦਾ ਹਾਂ ਕਿ ਤੁਸੀਂ ਮੈਨੂੰ ਬਚਾਉ। ਪਰ ਤੁਹਾਡੀਆਂ ਸਿਖਿਆਵਾ ਮੈਨੂੰ ਖੁਸ਼ੀ ਦਿੰਦੀਆਂ ਹਨ। 175 ਮੈਨੂੰ ਜਿਉਣ ਦਿਉ ਅਤੇ ਤੁਹਾਡੀ ਉਸਤਤਿ ਕਰਨ ਦਿਉ। ਯਹੋਵਾਹ ਤੁਹਾਡੇ ਨੇਮਾਂ ਨੂੰ ਮੇਰੀ ਮਦਦ ਕਰਨ ਦਿਉ। 176 ਮੈਂ ਗੁਆਚੀ ਭੇਡਾਂ ਵਾਂਗ ਭਟਕਿਆ ਹਾਂ। ਮੇਰੀ ਤਲਾਸ਼ ਵਿੱਚ ਆਉ। ਯਹੋਵਾਹ, ਮੈਂ ਤੁਹਾਡਾ ਸੇਵਕ ਹਾਂ, ਅਤੇ ਮੈਂ ਤੁਹਾਡੇ ਆਦੇਸ਼ਾ ਨੂੰ ਭੁਲਿਆ ਨਹੀਂ ਹਾਂ। 

 http://gospelgo.com/a/punjabi/Punjabi%20Bible%20-%20Unicode.htm#Psalms

Nenhum comentário:

Postar um comentário