quinta-feira, 12 de novembro de 2015

1 ਯੂਹੰਨਾ: PUNJABI


1 ਯੂਹੰਨਾ 11ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁੱਢ ਤੋਂ ਹੀ ਮੌਜੂਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਅਸੀਂ ਇਸ ਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹੜਾ ਜੀਵਨ ਪ੍ਰਦਾਨ ਕਰਦਾ ਹੈ। 2ਜਿਹੜਾ ਜੀਵਨ ਸਾਨੂੰ ਦਰਸਾਇਆ ਗਿਆ। ਅਸੀਂ ਇਸ ਨੂੰ ਦੇਖਿਆ ਅਸੀਂ ਇਸ ਬਾਰੇ ਗਵਾਹ ਹਾਂ। ਹੁਣ ਅਸੀਂ ਤੁਹਾਨੂੰ ਇਸ ਜੀਵਨ ਬਾਰੇ ਦੱਸਦੇ ਹਾਂ। ਇਹ ਜੀਵਨ ਸਦੀਪਕ ਹੈ। ਇਹ ਜੀਵਨ ਪਰਮੇਸ਼ੁਰ ਪਿਤਾ ਦੇ ਨਾਲ ਸੀ। ਪਰਮੇਸ਼ੁਰ ਨੇ ਇਹ ਜੀਵਨ ਸਾਨੂੰ ਦਰਸ਼ਾਇਆ। 3ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰੱਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ। 4ਅਸੀਂ ਤੁਹਾਨੂੰ ਇਹ ਗੱਲਾਂ ਤੁਹਾਡੇ ਆਨੰਦ ਨੂੰ ਸਾਡੇ ਨਾਲ ਪੂਰਾ ਕਰਨ ਲਈ ਲਿਖ ਰਹੇ ਹਾਂ। 5ਅਸਾਂ ਸੱਚਾ ਉਪਦੇਸ਼ ਪਰਮੇਸ਼ੁਰ ਪਾਸੋਂ ਸੁਣਿਆ ਹੈ। ਹੁਣ ਅਸੀਂ ਇਹ ਤੁਹਾਨੂੰ ਦੱਸਦੇ ਹਾਂ; ਪਰਮੇਸ਼ੁਰ ਰੌਸ਼ਨੀ ਹੈ। ਪਰਮੇਸ਼ੁਰ ਵਿੱਚ ਕੋਈ ਅੰਧਕਾਰ ਨਹੀਂ ਹੈ। 6ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰੱਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰੱਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ। 7ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ। 8ਜੇ ਅਸੀਂ ਆਖਦੇ ਹਾਂ ਕਿ ਸਾਡੇ ਵਿੱਚ ਕੋਈ ਪਾਪ ਨਹੀਂ ਹੈ, ਤਾਂ ਅਸੀਂ ਆਪਣੇ ਆਪ ਨੂੰ ਗੁਮਰਾਹ ਕਰ ਲੈਂਦੇ ਹਾਂ, ਅਤੇ ਸੱਚ ਸਾਡੇ ਵਿੱਚ ਨਹੀਂ ਹੈ। 9ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਰਾਰ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸੱਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ। 10ਜੇ ਅਸੀਂ ਆਖਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ੁਰ ਨੂੰ ਝੂਠਾ ਸਿੱਧ ਕਰ ਰਹੇ ਹੋਵਾਂਗੇ। ਅਸੀਂ ਪਰਮੇਸ਼ੁਰ ਦੇ ਉਪਦੇਸ਼ ਦਾ ਅਨੁਸਰਣ ਨਹੀਂ ਕਰ ਰਹੇ।
1 ਯੂਹੰਨਾ 21ਮੇਰੇ ਪਿਆਰੇ ਬਚਿਓ, ਮੈਂ ਇਹ ਖਤ ਤੁਹਾਨੂੰ ਇਸ ਲਈ ਲਿਖ ਰਿਹਾ ਤਾਂ ਜੋ ਤੁਸੀਂ ਪਾਪ ਨਾ ਕਰੋ ਪਰ ਜੇ ਕੋਈ ਵਿਅਕਤੀ ਪਾਪ ਕਰਦਾ ਹੈ ਤਾਂ ਸਾਡੇ ਕੋਲ ਯਿਸੂ ਮਸੀਹ ਸਹਾਇਤਾ ਕਰਨ ਲਈ ਮੌਜੁਦ ਹੈ। ਉਹ ਉਹੀ ਕਰਦਾ ਜੋ ਸਹੀ ਹੈ। ਯਿਸੂ ਪਰਮੇਸ਼ੁਰ ਦੇ ਸਾਹਮਣੇ ਸਾਡੇ ਲਈ ਬੋਲਦਾ ਹੈ। 2ਯਿਸੂ ਸਾਡੇ ਪਾਪਾਂ ਦਾ ਪਰਾਸ਼ਚਿਤ ਹੈ। ਸਿਰਫ਼ ਸਾਡੇ ਹੀ ਪਾਪਾਂ ਦਾ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ। 3ਜੇ ਅਸੀਂ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਕਰਾਂਗੇ, ਤਾਂ ਅਸੀਂ ਇਹ ਗੱਲ ਪੱਕੀ ਕਰ ਦਿਆਂਗੇ ਕਿ ਅਸੀਂ ਪਰਮੇਸ਼ੁਰ ਨੂੰ ਸੱਚ ਮੁਚ ਜਾਣਦੇ ਹਾਂ। 4ਜੇ ਕੋਈ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਜਾਣਦਾ ਹਾਂ।” ਪਰ ਜੇ ਉਹ ਵਿਅਕਤੀ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਦਾ, ਤਾਂ ਉਹ ਵਿਅਕਤੀ ਝੂਠਾ ਹੈ। ਸੱਚ ਉਸ ਵਿੱਚ ਨਹੀਂ ਹੈ। 5ਜਦੋਂ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ ਤਾਂ ਪਰਮੇਸ਼ੁਰ ਦਾ ਪਿਆਰ ਸੱਚ ਮੁੱਚ ਉਸ ਵਿਅਕਤੀ ਲਈ ਸੰਪੂਰਣ ਰੂਪ ਵਿੱਚ ਹੈ। ਇਸੇ ਤਰ੍ਹਾਂ ਹੀ ਅਸੀਂ ਜਾਣ ਲੈਂਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਹਾਂ। 6ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਹ ਪਰਮੇਸ਼ੁਰ ਦੇ ਨੱਮਿਤ ਰਹਿ ਰਿਹਾ ਹੈ ਤਾਂ ਉਸ ਨੂੰ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਯਿਸੂ ਜੀਵਿਆ ਸੀ। 7ਮੇਰੇ ਪਿਆਰੇ ਮਿੱਤਰੋ, ਮੈਂ ਤੁਹਾਨੂੰ ਕੋਈ ਨਵਾਂ ਹੁਕਮ ਨਹੀਂ ਲਿਖ ਰਿਹਾ। ਇਹ ਉਹੀ ਪੁਰਾਣਾ ਹੁਕਮ ਹੈ ਜਿਹੜਾ ਤੁਹਾਡੇ ਕੋਲ ਮੁੱਢ ਤੋਂ ਹੀ ਸੀ। ਇਹ ਪੁਰਾਣਾ ਹੁਕਮ ਉਹੀ ਉਪਦੇਸ਼ ਹੈ ਜਿਹੜਾ ਤੁਸੀਂ ਪਹਿਲਾਂ ਹੀ ਸੂਣ ਚੁੱਕੇ ਹੋਂ। 8ਮੈਂ ਤੁਹਾਨੂੰ ਇਹ ਹੁਕਮ ਇੱਕ ਨਵੇਂ ਹੁਕਮ ਵਾਂਗ ਲਿਖ ਰਿਹਾ ਹਾਂ। ਇਹ ਹੁਕਮ ਸੱਚਾ ਹੈ, ਤੁਸੀਂ ਇਸਦੀ ਸੱਚਾਈ ਨੂੰ ਯਿਸੂ ਵਿੱਚ ਅਤੇ ਆਪਣੇ ਆਪ ਵਿੱਚ ਦੇਖਿਆ ਹੈ। ਹਨੇਰਾ ਅਲੋਪ ਹੋ ਰਿਹਾ ਹੈ ਅਤੇ ਸੱਚੇ ਪ੍ਰਕਾਸ਼ ਨੇ ਪਹਿਲਾਂ ਹੀ ਚਮਕਣਾ ਸ਼ੁਰੂ ਕਰ ਦਿੱਤਾ ਹੈ। 9ਇੱਕ ਵਿਅਕਤੀ ਆਖਦਾ ਹੈ, “ਮੈਂ ਰੌਸ਼ਨੀ ਵਿੱਚ ਹਾਂ।” ਪਰ ਜੇ ਉਹ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਤਾਂ ਉਹ ਹਾਲੇ ਵੀ ਅੰਧਕਾਰ ਵਿੱਚ ਹੈ। 10ਜਿਹੜਾ ਵਿਅਕਤੀ ਆਪਣੇ ਭਰਾ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿ ਰਿਹਾ ਹੈ ਅਤੇ ਕੋਈ ਵੀ ਅਜਿਹੀ ਚੀਜ਼ ਨਹੀਂ ਜਿਹੜੀ ਉਸ ਪਾਸੋਂ ਗਲਤ ਕੰਮ ਕਰਾ ਸੱਕੇਗੀ। 11ਪਰ ਜਿਹੜਾ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਉਹ ਹਾਲੇ ਵੀ ਅੰਧਕਾਰ ਵਿੱਚ ਹੈ ਅਤੇ ਅੰਧਕਾਰ ਵਿੱਚ ਚੱਲਦਾ ਹੈ? ਉਹ ਨਹੀਂ ਜਾਣਦਾ ਕਿ ਉਹ ਕਿੱਥੇ ਜਾ ਰਿਹਾ ਹੈ ਕਿਉਂ ਕਿ ਅੰਧਕਾਰ ਨੇ ਉਸ ਨੂੰ ਅੰਨ੍ਹਾ ਬਣਾ ਦਿੱਤਾ ਹੈ। 12ਪਿਆਰੇ ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂ ਕਿ ਮਸੀਹ ਰਾਹੀਂ ਤੁਹਾਡੇ ਪਾਪ ਮੁਆਫ਼ ਹੋ ਗਏ ਹਨ। 13ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ, ਕਿਉਂ ਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ। ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ। 14ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ। ਪਿਤਾਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਮੁੱਢ ਤੋਂ ਮੌਜ਼ੂਦ ਸੀ। ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂ ਕਿ ਤੁਸੀਂ ਮਜ਼ਬੂਤ ਹੋ; ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵੱਸਦਾ ਹੈ, ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ। 15ਦੁਨੀਆਂ ਨੂੰ ਜਾਂ ਦੁਨੀਆਂ ਵਿੱਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ। 16ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਨਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ। 17ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹੜੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ। 18ਮੇਰੇ ਪਿਆਰੇ ਬੱਚਿਓ, ਅੰਤ ਨੇੜੇ ਆ ਚੁੱਕਿਆ ਹੈ। ਤੁਸੀਂ ਸੁਣਿਆ ਹੋਇਆ ਹੈ ਕਿ ਮਸੀਹ ਦਾ ਦੁਸ਼ਮਣ ਆ ਰਿਹਾ ਹੈ, ਅਤੇ ਹੁਣ ਮਸੀਹ ਦੇ ਇੰਨੇ ਦੁਸ਼ਮਣ ਪਹਿਲਾਂ ਹੀ ਇੱਥੇ ਹਨ। ਇਸ ਲਈ ਅਸੀਂ ਜਾਣਦੇ ਹਾਂ ਕਿ ਅੰਤ ਨੇੜੇ ਹੈ। 19ਮਸੀਹ ਦੇ ਉਹ ਦੁਸ਼ਮਣ ਸਾਡੇ ਸਮੂਹ ਵਿੱਚ ਸਨ, ਪਰ ਉਨ੍ਹਾਂ ਨੇ ਸਾਨੂੰ ਛੱਡ ਦਿੱਤਾ। ਉਹ ਸੱਚਮੁੱਚ ਸਾਡੇ ਨਹੀਂ ਸਨ। ਜੇ ਉਹ ਸਾਡੀ ਸੰਗਤ ਦਾ ਹਿੱਸਾ ਹੁੰਦੇ ਤਾਂ ਉਹ ਸਾਡੇ ਨਾਲ ਹੀ ਰਹਿੰਦੇ। ਪਰ ਕਿਉਂ ਜੋ ਉਹ ਸਾਨੂੰ ਛੱਡ ਗਏ, ਇਹ ਦਰਸ਼ਾਉਂਦਾ ਹੈ ਕਿ ਉਨ੍ਹਾਂ ਵਿੱਚੋ ਕੋਈ ਵੀ ਸਾਡੇ ਵਿੱਚਲਾ ਨਹੀਂ ਸੀ। 20ਪਰ ਤੁਹਾਡੇ ਕੋਲ ਉਸ ਪਵਿੱਤਰ ਵੱਲੋਂ ਦਿੱਤੀ ਗਈ ਦਾਤ ਹੈ, ਇਸ ਲਈ ਤੁਸੀਂ ਸਾਰੇ ਸੱਚ ਨੂੰ ਜਾਣਦੇ ਹੋ। 21ਮੈਂ ਤੁਹਾਨੂੰ ਇਹ ਕਿਉਂ ਲਿਖ ਰਿਹਾ ਹਾਂ? ਕੀ ਮੈਂ ਇਸ ਲਈ ਲਿਖਦਾ ਹਾਂ ਕਿਉਂ ਕਿ ਤੁਸੀਂ ਸੱਚ ਬਾਰੇ ਨਹੀਂ ਜਾਣਦੇ? ਨਹੀਂ? ਮੈਂ ਇਹ ਖਤ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਸੱਚ ਬਾਰੇ ਜਾਣਦੇ ਹੋ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਝੂਠ ਸੱਚ ਵਿੱਚੋਂ ਪੈਦਾ ਨਹੀਂ ਹੁੰਦਾ। 22ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹੜਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸ ਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ। 23ਜਿਹੜਾ ਕੋਈ ਪੁੱਤਰ ਵਿੱਚ ਨਿਹਚਾ ਰੱਖਣ ਤੋਂ ਇਨਕਾਰ ਕਰਦਾ ਹੈ ਪਿਤਾ ਵੀ ਉਸਦਾ ਨਹੀਂ ਹੈ। ਪਰ ਜਿਹੜਾ ਵਿਅਕਤੀ ਪੁੱਤਰ ਨੂੰ ਪ੍ਰਵਾਨ ਕਰਦਾ ਹੈ ਤਾਂ ਪਿਤਾ ਵੀ ਉਸਦਾ ਹੈ। 24ਇਸ ਗੱਲੋਂ ਯਕੀਨੀ ਹੋਵੋ ਕਿ ਤੁਸੀਂ ਉਸੇ ਉਪਦੇਸ਼ ਦਾ ਅਨੁਸਰਣ ਕਰਦੇ ਹੋ ਜਿਹੜਾ ਤੁਸੀਂ ਮੁੱਢ ਤੋਂ ਹੀ ਸੁਣਦੇ ਆ ਰਹੇ ਹੋਂ। ਜੇ ਤੁਸੀਂ ਇਸ ਉਪਦੇਸ਼ ਤੇ ਅਮਲ ਕਰੋਂਗੇ ਤਾਂ ਤੁਸੀਂ ਪੁੱਤਰ ਅਤੇ ਪਿਤਾ ਦੋਹਾਂ ਵਿੱਚ ਸਥਿਰ ਰਹੋਂਗੇ। 25ਇਹੀ ਹੈ ਜਿਸਦਾ ਪੁੱਤਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ। ਇਹ ਸਦੀਪਕ ਜੀਵਨ ਹੈ। 26ਮੈਂ ਇਹ ਗੱਲਾਂ ਉਨ੍ਹਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜਿਹੜੇ ਤੁਹਾਨੂੰ ਗਲਤ ਰਾਹ ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ। 27ਮਸੀਹ ਨੇ ਤੁਹਾਨੂੰ ਖਾਸ ਦਾਤ ਦਿੱਤੀ ਸੀ। ਅਤੇ ਇਹ ਦਾਤ ਹਾਲੇ ਤੁਹਾਡੇ ਅੰਦਰ ਹੈ। ਇਸ ਲਈ ਤੁਹਾਨੂੰ ਕਿਸੇ ਵਿਅਕਤੀ ਦੇ ਉਪਦੇਸ਼ ਦੀ ਲੋੜ ਨਹੀਂ। ਜਿਹੜੀ ਦਾਤ ਉਸ ਨੇ ਤੁਹਾਨੂੰ ਦਿੱਤੀ ਸੀ ਤੁਹਾਨੂੰ ਹਰ ਗੱਲ ਬਾਰੇ ਉਪਦੇਸ਼ ਦਿੰਦੀ ਹੈ। ਇਹ ਦਾਤ ਸੱਚੀ ਹੈ। ਇਹ ਗੱਲ ਝੂਠੀ ਨਹੀਂ ਹੈ। ਇਸ ਲਈ ਮਸੀਹ ਦੇ ਨਮਿੱਤ ਜਿਉਣ ਜਾਰੀ ਰੱਖੋ ਜਿਵੇਂ ਕਿ ਉਸਦੀ ਦਾਤ ਨੇ ਤੁਹਾਨੂੰ ਸਿੱਖਾਇਆ ਹੈ। 28ਇਸ ਲਈ, ਮੇਰੇ ਪਿਆਰੇ ਬੱਚਿਓ, ਉਸ ਵਿੱਚ ਜੀਵੋ। ਜੇਕਰ ਤੁਸੀਂ ਅਜਿਹਾ ਕਰਦੇ ਹੋਂ, ਤਾਂ ਸਾਨੂੰ ਵਿਸ਼ਵਾਸ ਹੋਵੇਗਾ ਅਤੇ ਸਾਨੂੰ ਉਸਦੀ ਹਜੂਰੀ ਵਿੱਚ ਉਸ ਵੇਲੇ ਸ਼ਰਮਿੰਦਾ ਹੋਣ ਦੀ ਲੋੜ ਨਹੀਂ ਹੋਵੇਗੀ ਜਦੋਂ ਉਹ ਪ੍ਰਗਟੇਗਾ। 29ਤੁਸੀਂ ਜਾਣਦੇ ਹੋ ਕਿ ਮਸੀਹ ਹਮੇਸ਼ਾ ਉਹੀ ਕਰਦਾ ਹੈ ਜੋ ਚੰਗਾ ਹੈ। ਇਸ ਲਈ ਤੁਸੀਂ ਜਾਣਦੇ ਹੋ ਕਿ ਸਾਰੇ ਲੋਕੀਂ ਜਿਹੜੇ ਨੇਕ ਕੰਮ ਕਰਦੇ ਹਨ ਪਰਮੇਸ਼ੁਰ ਦੇ ਬੱਚੇ ਹਨ।

1 ਯੂਹੰਨਾ 31ਪਿਤਾ ਨੇ ਸਾਨੂੰ ਇੰਨਾ ਪਿਆਰ ਦਿੱਤਾ ਹੈ। ਇਸ ਲਈ ਸਾਨੂੰ ਪਰਮੇਸ਼ੁਰ ਦੇ ਬੱਚੇ ਆਖਿਆ ਜਾਂਦਾ ਹੈ। ਅਤੇ ਅਸੀਂ ਸੱਚਮੁੱਚ ਪਰਮੇਸ਼ੁਰ ਦੇ ਬੱਚੇ ਹਾਂ। ਪਰ ਦੁਨੀਆਂ ਦੇ ਲੋਕ ਨਹੀਂ ਸਮਝਦੇ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ, ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ। 2ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦੱਸਿਆ ਗਿਆ ਕਿ ਅਸੀਂ ਭੱਵਿਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸ ਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ। 3ਮਸੀਹ ਪਵਿੱਤਰ ਹੈ। ਹਰ ਵਿਅਕਤੀ ਜਿਸ ਨੂੰ ਮਸੀਹ ਵਿੱਚ ਇਹ ਆਸ ਹੈ ਉਹ ਆਪਣੇ ਆਪ ਨੂੰ ਮਸੀਹ ਵਾਂਗ ਸ਼ੁੱਧ ਬਣਾ ਲੈਂਦਾ ਹੈ। 4ਜਦੋਂ ਕੋਈ ਵਿਅਕਤੀ ਪਾਪ ਕਰਦਾ ਹੈ। ਤਾਂ ਉਹ ਪਰਮੇਸ਼ੁਰ ਦਾ ਨੇਮ ਤੋੜਦਾ ਹੈ। ਹਾਂ, ਪਾਪ ਕਰਨਾ ਉਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਪਰਮੇਸ਼ੁਰ ਦੇ ਨੇਮ ਵਿਰੁੱਧ ਜਿਉਣਾ। 5ਤੁਸੀਂ ਜਾਣਦੇ ਹੋ ਕਿ ਮਸੀਹ ਲੋਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਆਇਆ ਸੀ। ਮਸੀਹ ਵਿੱਚ ਕੋਈ ਪਾਪ ਨਹੀਂ ਸੀ। 6ਇਸ ਲਈ ਜਿਹੜਾ ਵਿਅਕਤੀ ਮਸੀਹ ਵਿੱਚ ਜਿਉਂਦਾ ਹੈ ਉਹ ਪਾਪ ਨਹੀਂ ਕਰਦਾ ਰਹਿੰਦਾ। ਜੇ ਕੋਈ ਵਿਅਕਤੀ ਪਾਪ ਕਰਦਾ ਰਹਿੰਦਾ ਹੈ, ਤਾਂ ਉਸ ਨੇ ਕਦੇ ਵੀ ਮਸੀਹ ਨੂੰ ਨਹੀਂ ਸਮਝਿਆ ਅਤੇ ਜਾਣਿਆ। 7ਪਿਆਰੇ ਬੱਚਿਓ, ਕਿਸੇ ਵੀ ਵਿਅਕਤੀ ਨੂੰ ਇਹ ਮੌਕਾ ਨਾ ਦਿਓ ਕਿ ਉਹ ਤੁਹਾਨੂੰ ਗਲਤ ਪਾਸੇ ਪਾ ਸੱਕੇ। ਮਸੀਹ ਸੱਚਾ ਹੈ। ਉਸ ਵਾਂਗ ਸੱਚਾ ਹੋਣ ਲਈ ਵਿਅਕਤੀ ਨੂੰ ਉਹੀ ਕੁਝ ਕਰਨਾ ਪਵੇਗਾ ਜਿਹੜਾ ਸਹੀ ਹੈ। 8ਸ਼ੈਤਾਨ ਮੁੱਢ ਤੋਂ ਹੀ ਪਾਪ ਕਰਦਾ ਆ ਰਿਹਾ ਹੈ, ਅਤੇ ਜਿਹੜਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ। 9ਜਦੋਂ ਪਰਮੇਸੁਰ ਕਿਸੇ ਵਿਅਕਤੀ ਨੂੰ ਆਪਣਾ ਬੱਚਾ ਬਣਾਉਂਦਾ ਹੈ ਤਾਂ ਉਹ ਵਿਅਕਤੀ ਪਾਪ ਕਰਦਾ ਨਹੀਂ ਰਹਿ ਸੱਕਦਾ। ਕਿਉਂ? ਕਿਉਂ ਕਿ ਜਿਹੜਾ ਨਵਾਂ ਜੀਵਨ ਪਰਮੇਸ਼ੁਰ ਨੇ ਉਸ ਨੂੰ ਦਿੱਤਾ ਹੈ, ਉਸ ਵਿੱਚ ਰਹਿੰਦਾ ਹੈ। ਇਸ ਲਈ ਉਹ ਵਿਅਕਤੀ ਪਾਪ ਕਰਨਾ ਜਾਰੀ ਨਹੀਂ ਰੱਖ ਸੱਕਦਾ। ਕਿਉਂ ਕਿ ਉਹ ਪਰਮੇਸ਼ੁਰ ਦਾ ਆਪਣਾ ਬੱਚਾ ਬਣ ਗਿਆ ਹੈ। 10ਇਸ ਲਈ ਅਸੀਂ ਦੇਖ ਸੱਕਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਕਿਹੜੇ ਹਨ। ਅਤੇ ਸ਼ੈਤਾਨ ਦੇ ਬੱਚੇ ਕਿਹੜੇ ਹਨ। ਜਿਹੜੇ ਲੋਕ ਨੇਕ ਕੰਮ ਨਹੀਂ ਕਰਦੇ ਪਰਮੇਸ਼ੁਰ ਦੇ ਬੱਚੇ ਨਹੀਂ ਹੋ ਸੱਕਦੇ। ਅਤੇ ਜਿਹੜਾ ਵਿਅਕਤੀ ਮਸੀਹ ਵਿੱਚ ਆਪਣੇ ਭਰਾ ਜਾਂ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਵੀ ਪਰਮੇਸ਼ੁਰ ਦਾ ਬੱਚਾ ਨਹੀਂ ਹੈ। 11ਇਹੀ ਉਪਦੇਸ਼ ਹੈ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਹੈ; ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। 12ਕਇਨ ਵਰਗੇ ਨਾ ਬਣੋ। ਕਇਨ ਦੁਸ਼ਟ (ਸ਼ੈਤਾਨ) ਸੀ। ਕਇਨ ਨੇ ਆਪਣੇ ਭਰਾ ਹਾਬਲ ਨੂੰ ਮਾਰ ਦਿੱਤਾ। ਕਇਨ ਨੇ ਆਪਣੇ ਭਰਾ ਨੂੰ ਕਿਉਂ ਮਾਰ ਦਿੱਤਾ? ਕਿਉਂ ਕਿ ਜਿਹੜੀਆਂ ਗੱਲਾਂ ਕੇਨ ਨੇ ਕੀਤੀਆਂ ਮੰਦੀਆਂ ਸਨ, ਪਰ ਜਿਹੜੀਆਂ ਗੱਲਾਂ ਹਾਬਲ ਨੇ ਕੀਤੀਆਂ ਚੰਗੀਆਂ ਸਨ। 13ਮੇਰੇ ਭਰਾਵੋ ਅਤੇ ਭੈਣੋ, ਜੇਕਰ ਦੁਨੀਆਂ ਦੇ ਲੋਕ ਤੁਹਾਨੂੰ ਨਫ਼ਰਤ ਕਰਨ ਤਾਂ ਹੈਰਾਨ ਨਾ ਹੋਵੋ। 14ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਆ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹੜੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ। 15ਹਰੇਕ ਵਿਅਕਤੀ ਜਿਹੜਾ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ, ਇੱਕ ਕਾਤਲ ਹੈ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਕਾਤਲ ਆਪਣੇ ਅੰਦਰ ਸਦੀਪਕ ਜੀਵਨ ਨਹੀਂ ਰੱਖਦਾ। 16ਇਵੇਂ ਹੀ ਅਸੀਂ ਜਾਣਦੇ ਹਾਂ ਕਿ ਸੱਚਾ ਪਿਆਰ ਕੀ ਹੈ; ਮਸੀਹ ਨੇ ਸਾਡੇ ਲਈ ਆਪਣੇ ਜੀਵਨ ਦਿੱਤਾ। ਇਸ ਲਈ ਸਾਨੂੰ ਵੀ ਸਾਡੇ ਭਰਾਵਾਂ ਅਤੇ ਭੈਣਾਂ ਨੂੰ ਆਪਣਾ ਜੀਵਨ ਦੇਣਾ ਚਾਹੀਦਾ ਹੈ ਜਿਹੜੇ ਮਸੀਹ ਵਿੱਚ ਹਨ। 17ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸ ਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹੜਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋੜਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ। 18ਮੇਰੇ ਬੱਚਿਓ, ਸਾਡਾ ਪਿਆਰ ਗੱਲਾਂ ਅਤੇ ਸ਼ਬਦਾਂ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ। ਸਾਨੂੰ ਸੱਚਾ ਪਿਆਰ ਹੋਣਾ ਚਾਹੀਦਾ ਅਤੇ ਸਾਨੂੰ ਇਹ ਅਮਲਾਂ ਰਾਹੀਂ ਦਰਸ਼ਾਉਣਾ ਚਾਹੀਦਾ ਹੈ। 19- 20ਇਸੇ ਢੰਗ ਨਾਲ ਅਸੀਂ ਜਾਣ ਸੱਕਦੇ ਹਾਂ ਕਿ ਕੀ ਅਸੀਂ ਸੱਚ ਦੇ ਰਾਹ ਨਾਲ ਸੰਬੰਧਿਤ ਹਾਂ ਜਾਂ ਨਹੀਂ। ਅਤੇ ਜਦੋਂ ਸਾਡਾ ਦਿਲ ਸਾਨੂੰ ਕਸੂਰਵਾਰ ਮਹਿਸੂਸ ਕਰਾਉਂਦਾ ਹੈ, ਤਾਂ ਅਸੀਂ ਹਾਲੇ ਵੀ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਸ਼ਾਂਤੀ ਪਾ ਸੱਕਦੇ ਹਾਂ। ਕਿਉਂਕਿ ਪਰਮੇਸ਼ੁਰ ਸਾਡੇ ਦਿਲਾਂ ਨਾਲੋਂ ਵਡੇਰਾ ਹੈ ਅਤੇ ਉਹ ਸਭ ਕੁਝ ਜਾਣਦਾ ਹੈ। 21ਮੇਰੇ ਪਿਆਰੇ ਮਿੱਤਰੋ, ਜੇਕਰ ਅਸੀਂ ਇਹ ਮਹਿਸੂਸ ਕਰਾਂਗੇ ਕਿ ਅਸੀਂ ਕੁਝ ਗਲਤ ਨਹੀਂ ਕਰ ਰਹੇ, ਤਾਂ ਅਸੀਂ ਜਦੋਂ ਵੀ ਪਰਮੇਸ਼ੁਰ ਕੋਲ ਆਵਾਂਗੇ, ਨਿਡਰ ਹੋਵਾਂਗੇ। 22ਅਤੇ ਪਰਮੇਸ਼ੁਰ ਸਾਨੂੰ ਉਹ ਚੀਜ਼ਾਂ ਦੇਵੇਗਾ ਜੋ ਅਸੀਂ ਮੰਗਾਂਗੇ। ਸਾਨੂੰ ਇਸ ਲਈ ਚੀਜ਼ਾਂ ਪ੍ਰਾਪਤ ਹੁੰਦੀਆਂ ਹਨ ਕਿਉਂਕਿ ਅਸੀਂ ਪਰਮੇਸ਼ੁਰ ਦਾ ਹੁਕਮ ਮੰਨਦੇ ਹਾਂ ਅਤੇ ਅਸੀਂ ਉਹ ਗੱਲਾਂ ਕਰਦੇ ਹਾਂ ਜਿਨ੍ਹਾਂ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ। 23ਇਹੀ ਹੈ ਜਿਸਦਾ ਪਰਮੇਸ਼ੁਰ ਆਦੇਸ਼ ਦਿੰਦਾ ਹੈ। ਸਾਨੂੰ ਉਸ ਦੇ ਪੁੱਤਰ ਯਿਸੂ ਮਸੀਹ ਵਿੱਚ ਵਿਸ਼ਵਾਸ ਹੋਣਾ ਚਾਹੀਦਾ ਹੈ ਅਤੇ ਇੱਕ ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਸਾਨੂੰ ਹੁਕਮ ਦਿੱਤਾ ਸੀ। 24ਜਿਹੜਾ ਵਿਅਕਤੀ ਪਰਮੇਸ਼ੁਰ ਦੇ ਆਦੇਸ਼ ਨੂੰ ਮੰਨਦਾ ਹੈ ਉਹ ਪਰਮੇਸ਼ੁਰ ਦੇ ਨਮਿੱਤ ਜਿਉਂਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਦੇ ਅੰਦਰ ਵੱਸਦਾ ਹੈ। ਇਹ ਗੱਲ ਅਸੀਂ ਕਿਵੇਂ ਜਾਣਦੇ ਹਾਂ ਕਿ ਸਾਡੇ ਅੰਦਰ ਪਰਮੇਸ਼ੁਰ ਵੱਸਦਾ ਹੈ? ਇਹ ਗੱਲ ਅਸੀਂ ਉਸ ਆਤਮਾ ਰਾਹੀਂ ਜਾਣਦੇ ਹਾਂ ਜੋ ਸਾਨੂੰ ਪਰਮੇਸ਼ੁਰ ਨੇ ਦਿੱਤਾ ਹੈ।

1 ਯੂਹੰਨਾ 41ਮੇਰੇ ਪਿਆਰੇ ਮਿੱਤਰੋ, ਇੱਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹੜਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਾਓ ਕਿ ਜਿਹੜਾ ਆਤਮਾ ਉਨ੍ਹਾਂ ਕੋਲ ਹੈ ਸੱਚਮੁੱਚ ਪਰਮੇਸ਼ੁਰ ਵੱਲੋਂ ਹੈ। 2ਇਸ ਤਰੀਕੇ ਨਾਲ, ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਪਛਾਣ ਸੱਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹੜਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।” ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ। 3ਅਤੇ ਦੂਜਾ ਆਤਮਾ ਜਿਹੜਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ ਆ ਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ ਆ ਚੁੱਕਿਆ ਹੈ। 4ਮੇਰੇ ਪਿਆਰੇ ਬੱਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂਕਿ ਇੱਕ ਜਿਹੜਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ। 5ਇਹ ਝੂਠੇ ਉਪਦੇਸ਼ਕ ਦੁਨੀਆਂ ਨਾਲ ਸੰਬੰਧਿਤ ਹਨ। ਇਸ ਲਈ ਜੋ ਉਹ ਆਖਦੇ ਹਨ ਦੁਨੀਆਂ ਵੱਲੋਂ ਹੈ, ਅਤੇ ਦੁਨੀਆਂ ਉਹ ਸੁਣਦੀ ਹੈ ਜੋ ਉਹ ਆਖਦੇ ਹਨ। 6ਪਰ ਅਸੀਂ ਪਰਮੇਸ਼ੁਰ ਵੱਲੋਂ ਹਾਂ। ਇਸ ਲਈ ਜੋ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ ਉਹ ਸਾਨੂੰ ਸੁਣਦੇ ਹਨ, ਪਰ ਜਿਹੜੇ ਲੋਕ ਪਰਮੇਸ਼ੁਰ ਵੱਲੋਂ ਨਹੀਂ ਹਨ ਸਾਨੂੰ ਨਹੀਂ ਸੁਣਦੇ। ਇਵੇਂ ਹੀ ਅਸੀਂ ਸੱਚੇ ਆਤਮਾ ਅਤੇ ਫ਼ਰੇਬੀ ਆਤਮਾ ਨੂੰ ਜਾਣਦੇ ਹਾਂ। 7ਪਿਆਰੇ ਮਿੱਤਰੋ, ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ। ਜਿਹੜਾ ਵਿਅਕਤੀ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਦਾ ਬੱਚਾ ਹੈ ਅਤੇ ਉਹ ਪਰਮੇਸ਼ੁਰ ਨੂੰ ਜਾਣਦਾ ਹੈ। 8ਜਿਹੜਾ ਵਿਅਕਤੀ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂਕਿ ਪਰਮੇਸ਼ੁਰ ਪਿਆਰ ਹੈ। 9ਇਹੀ ਉਹ ਤਰੀਕਾ ਹੈ ਜਿਸ ਨਾਲ ਪਰਮੇਸ਼ੁਰ ਨੇ ਸਾਨੂੰ ਆਪਣਾ ਪਿਆਰ ਦਰਸ਼ਾਇਆ; ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤਰ ਨੂੰ ਦੁਨੀਆਂ ਵਿੱਚ ਭੇਜਿਆ ਤਾਂ ਜੋ ਉਸ ਦੇ ਰਾਹੀਂ ਸਾਨੂੰ ਜੀਵਨ ਪ੍ਰਦਾਨ ਕਰ ਸੱਕੇ। 10ਇਹ ਪਿਆਰ ਹੈ; ਇਹ ਨਹੀਂ ਕਿ ਪਹਿਲਾਂ ਅਸੀਂ ਪਰਮੇਸ਼ੁਰ ਨੂੰ ਪਿਆਰ ਕੀਤਾ; ਇਹ ਪਰਮੇਸ਼ੁਰ ਹੈ ਜਿਸਨੇ ਸਾਨੂੰ ਪਹਿਲਾਂ ਪਿਆਰ ਕੀਤਾ। ਅਤੇ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਰਾਹ ਵਾਂਗ ਭੇਜਿਆ, ਜਿਸਦੇ ਦੁਆਰਾ ਪਰਮੇਸ਼ੁਰ ਸਾਡੇ ਪਾਪ ਦੂਰ ਕਰਦਾ ਹੈ। 11ਪਿਆਰੇ ਮਿੱਤਰੋ, ਦੇਖੋ ਪਰਮੇਸ਼ੁਰ ਨੇ ਸਾਨੂੰ ਕਿੰਨਾ ਪਿਆਰ ਕੀਤਾ। ਇਸ ਲਈ ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। 12ਕਿਸੇ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਦੇਖਿਆ। ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਅੰਦਰ ਵੱਸਦਾ ਕਰਦਾ ਹੈ। ਅਤੇ ਇੰਝ ਇਹ ਪਿਆਰ ਸਾਡੇ ਅੰਦਰ ਸੰਪੂਰਣ ਹੋ ਗਿਆ ਹੈ। 13ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਨਿਵਾਸ ਕਰਦੇ ਹਾਂ ਅਤੇ ਪਰਮੇਸ਼ੁਰ ਸਾਡੇ ਅੰਦਰ ਵੱਸਦਾ ਹੈ। ਅਜਿਹਾ ਅਸੀਂ ਇਸ ਲਈ ਜਾਣਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ। 14ਅਸੀਂ ਵੇਖਿਆ ਹੈ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀ ਦਾਤਾ ਹੋਣ ਲਈ ਭੇਜਿਆ ਹੈ। ਅਤੇ ਅਸੀਂ ਲੋਕਾਂ ਨੂੰ ਇਹੀ ਗੱਲ ਦੱਸ ਰਹੇ ਹਾਂ। 15ਜੇ ਕੋਈ ਵਿਅਕਤੀ ਇਹ ਆਖਦਾ ਹੈ, “ਮੇਰਾ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ,” ਤਾਂ ਪਰਮੇਸ਼ੁਰ ਉਸ ਵਿਅਕਤੀ ਅੰਦਰ ਵੱਸਦਾ ਹੈ। ਅਤੇ ਉਹ ਵਿਅਕਤੀ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। 16ਅਤੇ ਇਸ ਤਰ੍ਹਾਂ ਅਸੀਂ ਉਸ ਪਿਆਰ ਬਾਰੇ ਜਾਣਦੇ ਹਾਂ ਜਿਹੜਾ ਪਰਮੇਸ਼ੁਰ ਦਾ ਸਾਡੇ ਲਈ ਹੈ। ਅਤੇ ਅਸੀਂ ਉਸ ਪਿਆਰ ਵਿੱਚ ਭਰੋਸਾ ਰੱਖਦੇ ਹਾਂ। ਪਰਮੇਸ਼ੁਰ ਪਿਆਰ ਹੈ। ਉਹ ਵਿਅਕਤੀ ਜਿਹੜਾ ਪਿਆਰ ਵਿੱਚ ਜਿਉਂਦਾ ਹੈ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਵਿੱਚ ਵੱਸਦਾ ਹੈ। 17ਜੇ ਸਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਸੰਪੂਰਣ ਹੈ, ਤਾਂ ਅਸੀਂ ਨਿਆਂ ਦੇ ਦਿਨ ਬੇ-ਡਰ ਹੋਵਾਂਗੇ। ਅਸੀਂ ਬੇ-ਡਰ ਇਸ ਲਈ ਹੋਵਾਂਗੇ ਕਿਉਂਕਿ ਅਸੀਂ ਇਸ ਦੁਨੀਆਂ ਵਿੱਚ ਉਵੇਂ ਹੀ ਹਾਂ ਜਿਵੇਂ ਉਹ ਹੈ। 18ਜਿੱਥੇ ਪਰਮੇਸ਼ੁਰ ਦਾ ਪਿਆਰ ਹੈ, ਉੱਥੇ ਕੋਈ ਭੈ ਨਹੀਂ। ਕਿਉਂਕਿ ਪਰਮੇਸ਼ੁਰ ਦਾ ਸੰਪੂਰਣ ਪਿਆਰ ਭੈ ਨੂੰ ਦੂਰ ਕਰਦਾ ਹੈ। ਇਹ ਤਾਂ ਪਰਮੇਸ਼ੁਰ ਦੀ ਸਜ਼ਾ ਹੈ ਜਿਹੜੀ ਵਿਅਕਤੀ ਅੰਦਰ ਡਰ ਪੈਦਾ ਕਰਦੀ ਹੈ। ਇਸ ਲਈ ਉਸ ਵਿਅਕਤੀ ਵਿੱਚ ਪਰਮੇਸ਼ੁਰ ਦਾ ਪਿਆਰ ਸੰਪੂਰਣ ਨਹੀਂ ਹੈ। 19ਅਸੀਂ ਪਿਆਰ ਕਰਦੇ ਹਾਂ ਕਿਉਂਕਿ ਪਹਿਲਾਂ ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ ਸੀ। 20ਜੇ ਕੋਈ ਵਿਅਕਤੀ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ,” ਪਰ ਉਹ ਵਿਅਕਤੀ ਆਪਣੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ, ਤਾਂ ਉਹ ਵਿਅਕਤੀ ਝੂਠਾ ਹੈ। ਕਿਉਂਕਿ ਜੇਕਰ ਉਹ ਅਪਣੇ ਉਸ ਭਰਾ ਨੂੰ ਪਿਆਰ ਨਹੀਂ ਕਰਦਾ ਜਿਸ ਨੂੰ ਉਹ ਵੇਖ ਸੱਕਦਾ ਹੈ, ਤਾਂ ਫ਼ੇਰ ਉਸ ਲਈ ਪਰਮੇਸ਼ੁਰ ਨੂੰ ਪਿਆਰ ਕਰਨਾ ਵੀ ਸੰਭਵ ਨਹੀਂ ਜਿਸ ਨੂੰ ਉਹ ਨਹੀਂ ਵੇਖ ਸੱਕਦਾ। 21ਪਰਮੇਸ਼ੁਰ ਨੇ ਸਾਨੂੰ ਇਹੀ ਹੁਕਮ ਦਿੱਤਾ ਹੈ; ਜਿਹੜਾ ਵਿਅਕਤੀ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਸ ਨੂੰ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।
1 ਯੂਹੰਨਾ 51ਜਿਹੜੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ। ਉਹ ਪਰਮੇਸ਼ੁਰ ਦੇ ਬੱਚੇ ਹਨ। ਜਿਹੜਾ ਵਿਅਕਤੀ ਪਿਤਾ ਨੂੰ ਪਿਆਰ ਕਰਦਾ ਹੈ, ਉਹ ਉਸ ਦੇ ਬੱਚਿਆਂ ਨੂੰ ਵੀ ਪਿਆਰ ਕਰਦਾ ਹੈ। 2ਅਸੀਂ ਇਹ ਕਿਵੇਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ? ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂ ਕਿ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਹਾਂ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਾਂ। 3ਅਸਲ ਵਿੱਚ, ਪਰਮੇਸ਼ੁਰ ਨੂੰ ਪਿਆਰ ਕਰਨਾ ਹੀ ਉਸ ਦੇ ਹੁਕਮਾਂ ਨੂੰ ਮੰਨਣਾ ਹੈ। ਅਤੇ ਉਸ ਦੇ ਹੁਕਮਾਂ ਦਾ ਅਨੁਸਰਣ ਕਰਨਾ ਔਖਾ ਨਹੀਂ ਹੈ। 4ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰੱਖਦਾ ਹੈ। 5ਇਹ ਸਾਡੀ ਨਿਹਚਾ ਹੀ ਹੈ ਜਿਸਨੇ ਦੁਨੀਆਂ ਦੇ ਵਿਰੁੱਧ ਜਿੱਤ ਪ੍ਰਾਪਤ ਕੀਤੀ ਹੈ। ਇਸ ਲਈ ਉਹ ਵਿਅਕਤੀ ਕਿਹੜਾ ਹੈ ਜਿਹੜਾ ਦੁਨੀਆਂ ਨੂੰ ਜਿੱਤਦਾ ਹੈ? ਸਿਰਫ਼ ਉਹੀ ਵਿਅਕਤੀ ਜਿਹੜਾ ਇਹ ਵਿਸ਼ਵਾਸ ਰੱਖਦਾ ਹੈ ਕਿ ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ। 6ਯਿਸੂ ਮਸੀਹ ਹੀ ਇੱਕ ਹੈ ਜਿਹੜਾ ਪਾਣੀ ਅਤੇ ਖੂਨ ਨਾਲ ਆਇਆ; ਉਹ ਸਿਰਫ਼ ਪਾਣੀ ਰਾਹੀਂ ਹੀ ਨਹੀਂ ਆਇਆ ਸਗੋਂ ਪਾਣੀ ਅਤੇ ਲਹੂ ਨਾਲ ਆਇਆ। ਅਤੇ ਆਤਮਾ ਸਾਨੂੰ ਦੱਸਦਾ ਹੈ ਕਿ ਇਹ ਸੱਚ ਹੈ। ਆਤਮਾ ਹੀ ਸੱਚ ਹੈ। 7ਇਹ ਤਿੰਨ ਪ੍ਰਮਾਣ ਹਨ ਜਿਹੜੇ ਸਾਨੂੰ ਯਿਸੂ ਬਾਰੇ ਦੱਸਦੇ ਹਨ। 8ਆਤਮਾ, ਪਾਣੀ ਅਤੇ ਖੂਨ ਇਹ ਤਿੰਨ ਪ੍ਰਮਾਣ ਇੱਕ ਦੂਸਰੇ ਨਾਲ ਮਿਲਦੇ ਹਨ। 9ਅਸੀਂ ਲੋਕਾਂ ਤੇ ਵਿਸ਼ਵਾਸ ਕਰਦੇ ਹਾਂ ਜਦੋਂ ਉਹ ਕੁਝ ਅਜਿਹਾ ਆਖਦੇ ਹਨ ਜੋ ਸੱਚ ਹੈ। ਪਰ ਜੋ ਪਰਮੇਸ਼ੁਰ ਆਖਦਾ ਹੈ ਉਹ ਵੱਧੇਰੇ ਮਹੱਤਵਪੂਰਣ ਹੈ। ਜੋ ਪਰਮੇਸ਼ੁਰ ਨੇ ਆਖਿਆ ਹੈ; ਉਸ ਨੇ ਆਪਣੇ ਪੁੱਤਰ ਬਾਰੇ ਸਾਨੂੰ ਸੱਚ ਦੱਸਿਆ। 10ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਉਸ ਕੋਲ ਉਹ ਸੱਚ ਹੈ ਜੋ ਸਾਨੂੰ ਪਰਮੇਸ਼ੁਰ ਨੇ ਦੱਸਿਆ। ਜਿਹੜਾ ਵਿਅਕਤੀ ਪਰਮੇਸ਼ੁਰ ਦੀ ਗੱਲ ਉੱਪਰ ਵਿਸ਼ਵਾਸ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਝੂਠਾ ਸਿੱਧ ਕਰਦਾ ਹੈ। ਕਿਉਂਕਿ ਉਹ ਵਿਅਕਤੀ ਉਸ ਗੱਲ ਵਿੱਚ ਵਿਸ਼ਵਾਸ ਨਹੀਂ ਰੱਖਦਾ ਜਿਹੜੀ ਸਾਨੂੰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਆਖੀ ਹੈ। 11ਇਹੀ ਹੈ ਜੋ ਪਰਮੇਸ਼ੁਰ ਨੇ ਸਾਨੂੰ ਆਖਿਆ; ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਹੈ। ਅਤੇ ਇਹ ਸਦੀਪਕ ਜੀਵਨ ਉਸ ਦੇ ਪੁੱਤਰ ਵਿੱਚ ਹੈ। 12ਜਿਸ ਵਿਅਕਤੀ ਕੋਲ ਪੁੱਤਰ ਹੈ ਉਸ ਕੋਲ ਸੱਚਾ ਜੀਵਨ ਹੈ। ਪਰ ਜਿਸ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ ਉਸ ਕੋਲ ਸੱਚਾ ਜੀਵਨ ਨਹੀਂ ਹੈ। 13ਮੈਂ ਇਹ ਖਤ ਤੁਹਾਨੂੰ ਲਿਖ ਰਿਹਾ ਹਾਂ ਜਿਹੜੇ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦੇ ਹੋ। ਇਹ ਮੈਂ ਇਸ ਲਈ ਲਿਖ ਰਿਹਾ ਹਾਂ ਤਾਂ ਤੁਹਾਨੂੰ ਪਤਾ ਲੱਗ ਸੱਕੇ ਕਿ ਸਦੀਪਕ ਜੀਵਨ ਤੁਹਾਡਾ ਹੈ। 14ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਆ ਸੱਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ। 15ਇਸ ਲਈ ਸਾਨੂੰ ਪਤਾ ਹੈ ਕਿ ਜਦੋਂ ਵੀ ਅਸੀਂ ਉਸ ਪਾਸੋਂ ਕੁਝ ਮੰਗਦੇ ਹਾਂ, ਉਹ ਸਾਨੂੰ ਸੁਣਦਾ ਹੈ। ਤਾਂ ਸਾਨੂੰ ਪਤਾ ਹੈ ਕਿ ਉਹ ਸਾਨੂੰ ਉਹ ਦਿੰਦਾ ਹੈ ਜੋ ਅਸੀਂ ਉਸ ਪਾਸੋਂ ਮੰਗਦੇ ਹਾਂ। 16ਜੇਕਰ ਕੋਈ ਇਹ ਵੇਖਦਾ ਹੈ ਕਿ ਉਸਦਾ ਭਰਾ ਜਾਂ ਭੈਣ ਕੋਈ ਅਜਿਹਾ ਪਾਪ ਕਰ ਰਿਹਾ ਹੈ ਜੋ ਉਸ ਨੂੰ ਮੌਤ ਵੱਲ ਨਹੀਂ ਲਿਜਾਂਦਾ, ਫ਼ੇਰ ਉਸ ਨੂੰ ਆਪਣੇ ਭਰਾ ਜਾਂ ਭੈਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਉਸ ਨੂੰ ਜੀਵਨ ਪ੍ਰਦਾਨ ਕਰੇਗਾ। ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਪਾਪ ਕਰਦੇ ਹਨ ਪਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮੌਤ ਯੋਗ ਨਹੀਂ ਹੈ। ਇੱਥੇ ਅਜਿਹੇ ਪਾਪ ਜਿਹੜੇ ਸਜ਼ਾ ਦੇ ਤੌਰ ਤੇ ਮੌਤ ਵਿੱਚ ਮੁੱਕਦੇ ਹਨ। ਮੈਂ ਤੁਹਾਨੂੰ ਇਸ ਪਾਪ ਬਾਰੇ ਪ੍ਰਾਰਥਨਾ ਕਰਨ ਲਈ ਨਹੀਂ ਕਹਿ ਰਿਹਾ। 17ਕੁਝ ਬੁਰਾ ਕਰਨਾ ਹਮੇਸ਼ਾ ਪਾਪ ਹੈ। ਪਰ ਅਜਿਹੇ ਪਾਪ ਵੀ ਹਨ ਜਿਹੜੇ ਸਦੀਵੀ ਮੌਤ ਵੱਲ ਨਹੀਂ ਲਿਜਾਂਦੇ। 18ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਪਰਮੇਸ਼ੁਰ ਦਾ ਬੱਚਾ ਬਣ ਗਿਆ ਹੈ ਉਹ ਪਾਪ ਕਰਨਾ ਜਾਰੀ ਨਹੀਂ ਰੱਖਦਾ। ਪਰਮੇਸ਼ੁਰ ਦਾ ਪੁੱਤਰ ਉਸ ਨੂੰ ਸੁਰੱਖਿਅਤ ਰੱਖਦਾ ਹੈ, ਅਤੇ ਦੁਸ਼ਟ (ਸ਼ੈਤਾਨ) ਅਜਿਹੇ ਵਿਅਕਤੀ ਨੂੰ ਹਾਨੀ ਨਹੀਂ ਪਹੁੰਚਾ ਸੱਕਦਾ। 19ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਲੋਕ ਹਾਂ ਪਰ ਦੁਸ਼ਟ (ਸ਼ੈਤਾਨ) ਸਾਰੀ ਦੁਨੀਆਂ ਨੂੰ ਨਿਯੰਤ੍ਰਣ ਵਿੱਚ ਰੱਖਦਾ ਹੈ। 20ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆ ਚੁੱਕਿਆ ਹੈ ਅਤੇ ਸਾਨੂੰ ਸਿਆਣਪ ਦਿੱਤੀ ਹੈ ਤਾਂ ਜੋ ਹੁਣ ਅਸੀਂ ਉਸ ਇੱਕ ਸੱਚੇ ਨੂੰ ਜਾਣ ਸੱਕਦੇ ਹਾਂ। ਅਤੇ ਅਸਲ ਵਿੱਚ ਸਾਡੀਆਂ ਜ਼ਿੰਦਗੀਆਂ ਉਸ ਇੱਕ ਸੱਚੇ ਵਿੱਚ ਹਨ। ਉਹੀ ਸੱਚਾ ਪਰਮੇਸ਼ੁਰ ਹੈ ਅਤੇ ਉਹੀ ਸਦੀਪਕ ਜੀਵਨ ਹੈ। 21ਇਸ ਲਈ ਮੇਰੇ ਬੱਚਿਓ, ਆਪਣੇ ਆਪ ਨੂੰ ਝੂਠੇ ਦੇਵਤਿਆਂ ਤੋਂ ਦੂਰ ਰੱਖੋ।

http://www.bible.is/PANWTC/1John/1/D

Nenhum comentário:

Postar um comentário